Home Punjab ਪੰਜਾਬ ਦਾ ਮੌਸਮ ਬਦਲਿਆ, 2 ਤੋਂ 6 ਮਈ ਤੱਕ ਮੀਂਹ ਤੇ ਗਰਜ-ਚਮਕ...

ਪੰਜਾਬ ਦਾ ਮੌਸਮ ਬਦਲਿਆ, 2 ਤੋਂ 6 ਮਈ ਤੱਕ ਮੀਂਹ ਤੇ ਗਰਜ-ਚਮਕ ਦਾ ਯੈਲੋ ਅਲਰਟ

0
37

ਚੰਡੀਗੜ੍ਹ: ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੇ ਅਸਰ ਨਾਲ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲੀ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋਈ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਸੂਬੇ ਦੇ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਆਮ ਨਾਲੋਂ 2.5 ਡਿਗਰੀ ਘੱਟ ਰਿਹਾ।

ਸੂਬੇ ਵਿੱਚ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ (1 ਮਈ) ਲਈ ਕਿਸੇ ਵੀ ਤਰ੍ਹਾਂ ਦੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਅਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਹਾਲਾਂਕਿ 2 ਮਈ ਤੋਂ 6 ਮਈ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਚਮਕ ਨਾਲ ਬੂੰਦਾਬਾਂਦੀ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਉੱਤਰੀ ਅਤੇ ਪੂਰਬੀ ਖੇਤਰਾਂ ਵਿੱਚ ਤਾਪਮਾਨ 34 ਤੋਂ 36 ਡਿਗਰੀ, ਕੇਂਦਰੀ ਹਿੱਸਿਆਂ ਵਿੱਚ 36 ਤੋਂ 38 ਡਿਗਰੀ ਅਤੇ ਦੱਖਣੀ-ਪੱਛਮੀ ਖੇਤਰਾਂ ਵਿੱਚ 38 ਤੋਂ 40 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here