ਅੰਮ੍ਰਿਤਸਰ: ਅਟਾਰੀ ਬਾਰਡਰ ‘ਤੇ ਹਰ ਰੋਜ਼ ਆਯੋਜਿਤ ਹੋਣ ਵਾਲੇ ਭਾਰਤ-ਪਾਕਿਸਤਾਨ ਰਿਟਰੀਟ ਸਮਾਰੋਹ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਬਾਰਡਰ ਸਕਿਊਰਿਟੀ ਫੋਰਸ ਦੇ ਅਧਿਕਾਰੀਆਂ ਦੇ ਨਵੇਂ ਫ਼ੈਸਲੇ ਅਨੁਸਾਰ ਹੁਣ ਇਹ ਸਮਾਰੋਹ ਸ਼ਾਮ 6:00 ਵਜੇ ਸ਼ੁਰੂ ਹੋ ਕੇ 6:30 ਵਜੇ ਤੱਕ ਚੱਲੇਗਾ।
ਇਸ ਤੋਂ ਪਹਿਲਾਂ ਇਹ ਸਮਾਰੋਹ ਸ਼ਾਮ 5:30 ਵਜੇ ਸ਼ੁਰੂ ਹੁੰਦਾ ਸੀ ਅਤੇ ਸ਼ਾਮ 6:00 ਵਜੇ ਸਮਾਪਤ ਹੁੰਦਾ ਸੀ। ਅਧਿਕਾਰੀਆਂ ਮੁਤਾਬਕ ਮੌਸਮ ਵਿੱਚ ਤਬਦੀਲੀ ਅਤੇ ਦਿਨ ਦੀ ਮਿਆਦ ਵਿੱਚ ਬਦਲਾਵ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਸ਼ਾਮ ਦੇ ਸਮੇਂ ਬਿਹਤਰ ਰੋਸ਼ਨੀ, ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਭੀੜ ਪ੍ਰਬੰਧਨ ਨੂੰ ਸੁਚਾਰੂ ਰੱਖਣ ਲਈ ਵੀ ਇਸ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।








