ਗੁਰਦਾਸਪੁਰ: ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਅਧੀਨ ਪਿੰਡ ਝੰਡਾ ਲੁਬਾਣਾ ਦੇ 15 ਸਾਲਾ ਵਿਦਿਆਰਥੀ ਨਵਜੋਤ ਸਿੰਘ ਦੀ ਮੌਤ ਨੇ ਇਲਾਕੇ ਵਿੱਚ ਗਮ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਨਵਜੋਤ ਨੇੜਲੇ ਦਸੂਹਾ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ।
ਪਰਿਵਾਰ ਦੇ ਦੋਸ਼ਾਂ ਅਨੁਸਾਰ 27 ਅਪ੍ਰੈਲ ਨੂੰ ਸਕੂਲ ਵਿੱਚ ਕਿਸੇ ਮਾਮੂਲੀ ਗਲਤੀ ਕਾਰਨ ਉਸ ਨੂੰ ਕਥਿਤ ਤੌਰ ‘ਤੇ ਸਖ਼ਤ ਸਜ਼ਾ ਦਿੱਤੀ ਗਈ ਅਤੇ ਦੋ ਪੀਰੀਅਡ ਤੱਕ ਧੁੱਪ ਵਿੱਚ ਖੜ੍ਹਾ ਰੱਖਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀ ਨੇ ਜ਼ਹਿਰੀਲੀ ਵਸਤੂ ਨਿਗਲ ਲਈ। ਇਲਾਜ ਦੌਰਾਨ ਕਈ ਦਿਨ ਜ਼ਿੰਦਗੀ ਲਈ ਜੰਗ ਲੜਨ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਅੰਤਿਮ ਸੰਸਕਾਰ ਦੌਰਾਨ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਸਕੂਲ ਪ੍ਰਬੰਧਨ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਅਤੇ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ।
ਉੱਧਰ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਕੂਲ ਪ੍ਰਬੰਧਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।








