Google search engine
HomePunjabਪੰਜਾਬ ‘ਚ ਯੈਲੋ ਅਲਰਟ ਜਾਰੀ, ਅਗਲੇ 5 ਦਿਨ ਮੀਂਹ ਤੇ ਤੇਜ਼ ਹਵਾਵਾਂ...

ਪੰਜਾਬ ‘ਚ ਯੈਲੋ ਅਲਰਟ ਜਾਰੀ, ਅਗਲੇ 5 ਦਿਨ ਮੀਂਹ ਤੇ ਤੇਜ਼ ਹਵਾਵਾਂ ਦੇ ਆਸਾਰ

ਪੰਜਾਬ: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਚੇਤਾਵਨੀਆਂ ਦੇ ਦਰਮਿਆਨ ਪੰਜਾਬ ਵਿੱਚ ਹਲਕੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਆਮ ਪੱਧਰ ਤੋਂ 2.8 ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ।

ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜੋ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਲਾਗੂ ਰਹੇਗਾ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਵੀਂ ਪੱਛਮੀ ਗੜਬੜੀ ਕਾਰਨ ਤਾਪਮਾਨ ਵਿੱਚ ਹੋਰ 3 ਤੋਂ 4 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ 39.2 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 37.5 ਡਿਗਰੀ, ਫਿਰੋਜ਼ਪੁਰ ਵਿੱਚ 37.2 ਡਿਗਰੀ ਅਤੇ ਪਟਿਆਲਾ ਵਿੱਚ 35.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ ਵਿੱਚ ਵੀ ਕਮੀ ਦਰਜ ਹੋਈ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ 18.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦਕਿ ਰੂਪਨਗਰ ਵਿੱਚ 18.5 ਡਿਗਰੀ ਰਿਹਾ।

ਮੌਸਮ ਵਿਭਾਗ ਨੇ ਕਿਸਾਨਾਂ ਨੂੰ ਤੇਜ਼ ਹਵਾਵਾਂ ਅਤੇ ਸੰਭਾਵੀ ਮੀਂਹ ਦੇ ਮੱਦੇਨਜ਼ਰ ਫਸਲਾਂ ਦੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI