Home Punjab ਗੁਰਦਾਸਪੁਰ ਵਿੱਚ ਘਰੇਲੂ ਵਿਵਾਦ ਬਣਿਆ ਖੂਨੀ ਕਾਂਡ, ਪਤੀ ਨੇ ਪਤਨੀ ਨੂੰ ਗੋਲੀ...

ਗੁਰਦਾਸਪੁਰ ਵਿੱਚ ਘਰੇਲੂ ਵਿਵਾਦ ਬਣਿਆ ਖੂਨੀ ਕਾਂਡ, ਪਤੀ ਨੇ ਪਤਨੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ

0
41

ਗੁਰਦਾਸਪੁਰ: ਦੇ ਫਤਿਹਗੜ੍ਹ ਚੂੜੀਆਂ ਨੇੜਲੇ ਪਿੰਡ ਕਾਦੀਆਂ ਰਾਜਪੂਤਾਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਘਰੇਲੂ ਵਿਵਾਦ ਨੇ ਖੂਨੀ ਰੂਪ ਧਾਰ ਲਿਆ।

ਪੁਲਿਸ ਅਧਿਕਾਰੀ ਲਲਿਤ ਕੁਮਾਰ ਮੁਤਾਬਕ ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਅਤੇ ਉਸਦੀ ਪਤਨੀ ਦੀ ਪਛਾਣ ਪਰਮਸ਼ੀਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਤਣਾਅ ਕਾਫ਼ੀ ਸਮੇਂ ਤੋਂ ਚੱਲ ਰਿਹਾ ਸੀ ਅਤੇ ਤਲਾਕ ਨਾਲ ਸੰਬੰਧਿਤ ਮਾਮਲਾ ਵੀ ਵਿਚਾਰ ਅਧੀਨ ਸੀ।

ਘਟਨਾ ਦੌਰਾਨ ਬਹਿਸ ਵਧਣ ‘ਤੇ ਪਤੀ ਨੇ ਪਹਿਲਾਂ ਪਤਨੀ ਨੂੰ ਗੋਲੀ ਮਾਰੀ ਅਤੇ ਬਾਅਦ ਵਿੱਚ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here