Home Punjab Malerkotla ਮਾਨਸੂਨ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਸਚੇਤ: ਹੜ੍ਹਾਂ ਤੋਂ ਬਚਾਅ ਲਈ ਅਗੇਤੀ ਤਿਆਰੀਆਂ...

ਮਾਨਸੂਨ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਸਚੇਤ: ਹੜ੍ਹਾਂ ਤੋਂ ਬਚਾਅ ਲਈ ਅਗੇਤੀ ਤਿਆਰੀਆਂ ਤੇਜ਼

0
30

ਮਾਲੇਰਕੋਟਲਾ : ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮਾਨਸੂਨ ਸੀਜਨ ਦੌਰਾਨ ਸੰਭਾਵਿਤ ਹੜ੍ਹਾਂ ਅਤੇ ਪਾਣੀ ਦੀ ਇੱਕਤਰਤਾ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਅਗੇਤੀ ਕਦਮ ਚੁੱਕੇ ਜਾ ਰਹੇ ਹਨ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਬੈਠਕ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

                  ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਹੜ੍ਹਾਂ ਦੀ ਸਿੱਧੀ ਮਾਰ ਤੋਂ ਬਚਿਆ ਰਹਿੰਦਾ ਹੈ, ਪਰ ਭਾਰੀ ਬਰਸਾਤ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਹਰ ਸਾਲ ਸਾਹਮਣੇ ਆਉਂਦੀ ਹੈ। ਇਸ ਲਈ ਸਾਰੇ ਵਿਭਾਗ ਮਾਨਸੂਨ ਤੋਂ ਪਹਿਲਾਂ ਹੀ ਤਿਆਰੀਆਂ ਮੁਕੰਮਲ ਕਰਕੇ ਸੰਭਾਵਿਤ ਖਤਰੇ ਨੂੰ ਘੱਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ।

                     ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨੀਵੇਂ ਅਤੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਮੌਕੇ ‘ਤੇ ਸਥਿਤੀ ਦਾ ਜਾਇਜ਼ਾ ਲਿਆ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ ਵੀ ਅਜਿਹੀਆਂ ਥਾਵਾਂ ਦਾ ਦੌਰਾ ਕਰਕੇ ਤਿਆਰੀਆਂ ਦੀ ਜਾਂਚ ਕਰਨਗੇ।

                 ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੋਆਂ, ਸੂਏ, ਨਾਲਿਆਂ ਅਤੇ ਨਦੀਆਂ ਦੀ ਸਫਾਈ ਅਤੇ ਬੰਨ੍ਹਾਂ ਦੀ ਮਜ਼ਬੂਤੀ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਡਰੇਨੇਜ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਤੈਅ ਸਮੇਂ ਅੰਦਰ ਤਿਆਰੀਆਂ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ। ਬੈਠਕ ਦੌਰਾਨ ਹੜ੍ਹ ਕੰਟਰੋਲ ਰੂਮਾਂ ਦੀ ਸਥਾਪਨਾ, ਐਮਰਜੈਂਸੀ ਕਮਿਉਨੀਕੇਸ਼ਨ ਪਲਾਨ, ਰਾਹਤ ਕੈਂਪਾਂ ਦੀ ਤਿਆਰੀ, ਮੈਡੀਕਲ ਟੀਮਾਂ ਦੀ ਤੈਨਾਤੀ ਅਤੇ ਜਰੂਰੀ ਸਾਮਾਨ ਦੀ ਉਪਲਬਧਤਾ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਜੇ.ਸੀ.ਬੀ. ਮਸ਼ੀਨਾਂ, ਜੰਬੋ ਬੈਗ, ਕਿਸ਼ਤੀਆਂ, ਲਾਈਫ ਜੈਕਟਾਂ, ਪੀਣ ਵਾਲੇ ਪਾਣੀ ਅਤੇ ਪਸ਼ੂਆਂ ਲਈ ਚਾਰੇ ਦੇ ਪ੍ਰਬੰਧ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਉਨ੍ਹਾਂ ਪਸੂ ਪਾਲਣ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਪਸ਼ੂਆਂ ਦਾ ਟੀਕਾਕਰਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਲੋਕ ਨਿਰਮਾਣ ਅਤੇ ਮੰਡੀ ਬੋਰਡ ਨੂੰ ਪੁੱਲਾਂ ਅਤੇ ਸੜਕਾਂ ਦੀ ਮਜ਼ਬੂਤੀ ਬਾਰੇ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਕਿਹਾ।

                    ਇਸ ਮੌਕੇ ਐੱਸ.ਪੀ (ਪੀ.ਬੀ.ਆਈ) ਰਾਜਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਡੀ.ਡੀ.ਪੀ.ਓ ਰੂਪ ਸਿੰਘ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਤਹਿਸੀਲਦਾਰ ਰਿਤੂ ਗੁਪਤਾ, ਬੀ.ਡੀ.ਪੀ.ਓ ਬਬਲਜੀਤ ਕੌਰ, ਏ.ਐਫ.ਐਸ.ਓ ਰਾਜਨ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਸੀਨੀਅਰ ਵੈਟਰਨਰੀ ਅਫ਼ਸਰ ਡਾ.ਸੁਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਬਲਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

LEAVE A REPLY

Please enter your comment!
Please enter your name here