Tuesday, August 11, 2026
Home Punjab Mansa ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ...

ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਵਾਲੇ ਖੇਡ ਮੈਦਾਨ ਦਾ ਉਦਘਾਟਨ

0
36
ਮਾਨਸਾ, 5 ਮਈ:

ਪੰਜਾਬ ਨੂੰ ਖੇਡਾਂ ਦੇ ਨਕਸ਼ੇ ‘ਤੇ ਮੋਹਰੀ ਬਣਾਉਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਲਾਕੇ ਦੇ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਵਿੱਚ ਅਤਿ-ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਖਿਡਾਰੀਆਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਅਹਿਮ ਕੇਂਦਰ ਸਾਬਤ ਹੋਵੇਗਾ ਅਤੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੀ ਯੋਗਤਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰੇਗਾ।

ਸਮਾਗਮ ਦੌਰਾਨ ਵਿਧਾਇਕ ਸਿੰਗਲਾ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਖਿਡਾਰੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here