Home Punjab Malerkotla ਵਪਾਰੀਆਂ ਦੀਆਂ ਯੋਗ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ

ਵਪਾਰੀਆਂ ਦੀਆਂ ਯੋਗ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ – ਡਿਪਟੀ ਕਮਿਸ਼ਨਰ

0
39

ਮਾਲੇਰਕੋਟਲਾ : ਪੰਜਾਬ ਸਟੇਟ ਟਰੇਡਰ ਕਮਿਸ਼ਨ ਮਾਲੇਰਕੋਟਲਾ ਦੀ ਇਕਾਈ ਵੱਲੋਂ ਜ਼ਿਲ੍ਹਾ ਪੱਧਰੀ ਸਿਕਾਇਤ ਨਿਵਾਰਨ ਕਮੇਟੀ ਦੀ ਰਿਵੀਊ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਯੋਗ ਸਮੱਸਿਆਵਾਂ ਦਾ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਨਿਵਾਰਨ ਯਕੀਨੀ ਬਣਾਉਣਾ ਸੀ, ਤਾਂ ਜੋ ਜ਼ਿਲ੍ਹੇ ਵਿੱਚ ਸੁਚੱਜਾ ਅਤੇ ਉਤਸ਼ਾਹਪੂਰਣ ਵਪਾਰਕ ਮਾਹੌਲ ਸਿਰਜਿਆ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦਾ ਨਿਪਟਾਰਾ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਵਪਾਰਿਕ ਗਤੀਵਿਧੀਆਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਰਲ ਬਣਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।
ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ ਅਤੇ ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ ਨੇ ਵੀ ਵਪਾਰੀਆਂ ਨਾਲ ਸਬੰਧਿਤ ਮਸਲਿਆਂ ’ਤੇ ਵਿਚਾਰ ਸਾਂਝੇ ਕੀਤੇ ਅਤੇ ਭਰੋਸਾ ਦਵਾਇਆ ਕਿ ਵਪਾਰਕ ਭਾਈਚਾਰੇ ਦੇ ਹਿਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਪ੍ਰਸ਼ਾਸਨ ਅਤੇ ਵਪਾਰਿਕ ਵਰਗ ਵਿਚਕਾਰ ਸਾਂਝ ਮਜ਼ਬੂਤ ਹੁੰਦੀ ਹੈ, ਜਿਸ ਨਾਲ ਵਿਕਾਸ ਅਤੇ ਤਰੱਕੀ ਨੂੰ ਨਵਾਂ ਗਤੀਸ਼ੀਲ ਰੂਪ ਮਿਲਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਡੀ.ਐਸ.ਪੀ ਸੰਜੀਵ ਕਪੂਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ, ਏ.ਐਫ.ਐਸ.ਓ ਰਾਜਨ ਗੁਪਤਾ, ਏ.ਐਫ.ਐਸ.ਓ ਚਰਨ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ।

 

LEAVE A REPLY

Please enter your comment!
Please enter your name here