Google search engine
HomePunjabMalerkotla225 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾਣ ਵਾਲਾ ਈ.ਐਸ.ਆਈ. ਹਸਪਤਾਲ ਨਾਲ “ਹੈਲਥ...

225 ਕਰੋੜ ਦੀ ਲਾਗਤ ਨਾਲ ਉਸਾਰੀਆਂ ਜਾਣ ਵਾਲਾ ਈ.ਐਸ.ਆਈ. ਹਸਪਤਾਲ ਨਾਲ “ਹੈਲਥ ਹੱਬ” ਵਜੋਂ ਉਭਰੇਗਾ ਜ਼ਿਲ੍ਹਾ ਮਾਲੇਰਕੋਟਲਾ -ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ, 07 ਮਈ:

ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ 1 ਕਰੋੜ 50 ਲੱਖ ਰੁਪਏ ਲਾਗਤ ਨਾਲ ਉਸਾਰੀ ਜਾ ਰਹੀ ਚਾਰਦੀਵਾਰੀ ਦੇ ਕੰਮ ਦਾ ਜਾਇਜ਼ਾ, ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਦਿਸ਼ਾ

ਕਿਹਾ, ਇਹ ਪ੍ਰੋਜੈਕਟ ਸਰਕਾਰ ਦੀ ਲੋਕ-ਕੇਂਦਰਿਤ ਸੋਚ ਦਾ ਪ੍ਰਤੀਕ ਹੋਣ ਦੇ ਨਾਲ ਖੇਤਰ ਦੇ ਨਾਗਰਿਕਾਂ ਦੀ ਭਲਾਈ ਲਈ ਇਕ ਮਹੱਤਵਪੂਰਨ ਕਦਮ ਹੈ ।

ਮਾਲੇਰਕੋਟਲਾ ਨੂੰ ਸਿਹਤ ਖੇਤਰ ਵਿੱਚ ਨਵੀਂ ਪਹਿਚਾਣ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਕਰੀਬ 225 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਈ.ਐਸ.ਆਈ ਹਸਪਤਾਲ ਦੀ ਚਾਰਦੀਵਾਰੀ ਦੇ ਕੰਮ ਦੀ ਸ਼ੁਰੂਆਤ ਦਾ ਜਾਇਜ਼ਾ ਲਿਆ ਗਿਆ। ਇਸ ਪ੍ਰੋਜੈਕਟ ਨਾਲ ਮਾਲੇਰਕੋਟਲਾ ਨੂੰ “ਹੈਲਥ ਹੱਬ” ਵਜੋਂ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਆਵੇਗੀ।

ਵਿਧਾਇਕ ਨੇ ਦੱਸਿਆ ਕਿ ਹਸਪਤਾਲ ਲਈ ਡੀ.ਪੀ.ਆਰ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਮਹੱਤਵਕਾਂਸ਼ੀ ਯੋਜਨਾ ਲਈ 7.81 ਏਕੜ ਡਿਫੈਂਸ ਲੈਂਡ, ਜਿਸ ਦੀ ਕੀਮਤ ਲਗਭਗ 9 ਕਰੋੜ 60 ਲੱਖ ਰੁਪਏ ਹੈ, ਪਹਿਲਾਂ ਹੀ ESIC ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ 750 ਮੀਟਰ ਲੰਬੀ ਚਾਰਦੀਵਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਹਿੰਦੁਸਤਾਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਹਜ਼ਾਰਾਂ ਬੀਮਿਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ, ਓ.ਪੀ.ਡੀ., ਇਨਡੋਰ ਵਾਰਡ, ਜੱਚਾ- ਬੱਚਾ ਸੰਭਾਲ ਕੇਂਦਰ, ਅਧੁਨਿਕ ਲੈਬੋਰਟਰੀਆਂ ਅਤੇ ਡਿਜ਼ਿਟਲ ਡਾਇਗਨੋਸਟਿਕ ਸਹੂਲਤਾਂ ਉਪਲਬੱਧ ਹੋਣਗੀਆਂ। ਇਸ ਤੋਂ ਇਲਾਵਾ ਤਜਰਬੇਕਾਰ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਵੱਲੋਂ 24 ਘੰਟੇ ਉੱਚ ਦਰਜੇ ਦੀ ਸਿਹਤ ਸੇਵਾ ਪ੍ਰਦਾਨ ਕੀਤੀ ਜਾਵੇਗੀ।

ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਦੇ ਸ਼ੁਰੂ ਹੋਣ ਨਾਲ ਮਾਲੇਰਕੋਟਲਾ ਅਤੇ ਨਜ਼ਦੀਕੀ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਮਿਆਰੀ ਅਤੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ ਅਤੇ ਨਿੱਜੀ ਹਸਪਤਾਲਾਂ ’ਤੇ ਨਿਰਭਰਤਾ ਘਟੇਗੀ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇੱਕ ਹਸਪਤਾਲ ਨਹੀਂ, ਸਗੋਂ ਮਾਲੇਰਕੋਟਲਾ ਨੂੰ ਸਿਹਤ ਸੇਵਾਵਾਂ ਦੇ ਕੇਂਦਰ ਵਜੋਂ ਵਿਕਸਿਤ ਕਰਨ ਵੱਲ ਇੱਕ ਦ੍ਰਿੜ੍ਹ ਕਦਮ ਹੈ। ਇਹ ਸਰਕਾਰ ਦੀ ਲੋਕ- ਕੇਂਦਰਿਤ ਸੋਚ ਅਤੇ ਬਿਹਤਰ ਸਿਹਤ ਢਾਂਚੇ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ, ਜੋ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI