Google search engine
HomePunjabMansaਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਮਾਨਸਾ, 07 ਮਈ :

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕਾਂ ਨੂੰ ਕਿਸੇ ਅਣਜਾਣ ਵਿਅਕਤੀ, ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਤੇ ਰੋਕ ਲਗਾਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ

ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI