HomePunjabਮੋਹਾਲੀ ਦੇ ਖਰੜ ਵਿੱਚ ਈਡੀ ਦੀ ਛਾਪੇਮਾਰੀ ਨਾਲ ਹੜਕੰਪ

ਮੋਹਾਲੀ ਦੇ ਖਰੜ ਵਿੱਚ ਈਡੀ ਦੀ ਛਾਪੇਮਾਰੀ ਨਾਲ ਹੜਕੰਪ

ਖਰੜ : ਇੰਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਵੈਸਟਰਨ ਟਾਵਰਜ਼ ਸੋਸਾਇਟੀ ਵਿੱਚ ਛਾਪੇਮਾਰੀ ਕੀਤੀ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਰਿਪੋਰਟਾਂ ਮੁਤਾਬਕ, ਛਾਪੇਮਾਰੀ ਦੌਰਾਨ 9ਵੀਂ ਮੰਜ਼ਿਲ ਤੋਂ ਨਕਦੀ ਨਾਲ ਭਰੇ ਬੈਗ ਹੇਠਾਂ ਸੁੱਟੇ ਗਏ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਬੈਗ ਕਬਜ਼ੇ ਵਿੱਚ ਲਏ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਬੈਗਾਂ ਵਿੱਚੋਂ ਲਗਭਗ 21 ਲੱਖ ਰੁਪਏ ਨਕਦ ਮਿਲਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਇਸ ਰਕਮ ਬਾਰੇ ਈਡੀ ਵੱਲੋਂ ਅਧਿਕਾਰਿਕ ਪੁਸ਼ਟੀ ਹਾਲੇ ਨਹੀਂ ਕੀਤੀ ਗਈ।

ਸੂਤਰਾਂ ਅਨੁਸਾਰ, ਕਾਰਵਾਈ ਦੌਰਾਨ ਇੱਕ ਡਰਾਈਵਰ ਬੈਗ ਲੈ ਕੇ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਅਧਿਕਾਰੀਆਂ ਨੇ ਕਾਬੂ ਕਰ ਲਿਆ। ਮਾਮਲੇ ਦੀ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments