Monday, August 24, 2026
Home Punjab ਜਲੰਧਰ ਵਿੱਚ ਸਕੂਲ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਜਲੰਧਰ ਵਿੱਚ ਸਕੂਲ ਨੂੰ ਬੰਬ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

0
30

ਜਲੰਧਰ : ਸ਼ਹਿਰ ਦੇ ਨਾਮੀ ਏ.ਪੀ.ਜੇ. ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਬੀ.ਐਮ.ਸੀ. ਚੌਕ ਨੇੜੇ ਸਥਿਤ ਸਕੂਲ ਪ੍ਰਬੰਧਨ ਨੇ ਸਾਵਧਾਨੀ ਵਜੋਂ ਤੁਰੰਤ ਵਿਦਿਆਰਥੀਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ।

ਧਮਕੀ ਦੀ ਜਾਣਕਾਰੀ ਮਿਲਦੇ ਹੀ ਸਕੂਲ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ਼ਹਿਰ ਵਿੱਚ ਹੋਈਆਂ ਸੁਰੱਖਿਆ ਘਟਨਾਵਾਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਹਾਈ ਅਲਰਟ ‘ਤੇ ਹਨ।

LEAVE A REPLY

Please enter your comment!
Please enter your name here