Google search engine
HomePatiala Updatesਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ

ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ

ਪਟਿਆਲਾ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਵਿੱਚ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕਫੋਰਸ ਵਿੱਚ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਿਲ੍ਹਾ ਮਾਲ ਅਫਸਰ ਅਤੇ ਐਸ.ਪੀ. ਹੈਡਕੁਆਰਟਰ ਨੂੰ ਸ਼ਾਮਲ ਕੀਤਾ ਗਿਆ ਹੈ। ਟਾਸਕਫੋਰਸ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਸਬਸਿਡੀਸ਼ੁਦਾ ਯੂਰੀਆ ਦੀ ਗੈਰ-ਖੇਤੀਬਾੜੀ ਕੰਮਾਂ ਵਿੱਚ ਹੋ ਰਹੀ ਵਰਤੋਂ ‘ਤੇ ਨਿਗਰਾਨੀ ਕਰਨਾ ਅਤੇ ਇਸ ਨੂੰ ਰੋਕਣਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਗਰੇਡ ਯੂਰੀਆ ‘ਤੇ ਵੱਡੇ ਪੱਧਰ ‘ਤੇ ਸਬਸਿਡੀ ਦਿੱਤੀ ਜਾਂਦੀ ਹੈ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਖਾਦ ਵਾਜਿਬ ਕੀਮਤ ‘ਤੇ ਉਪਲਬਧ ਹੋ ਸਕੇ। ਪਰੰਤੂ ਕੁਝ ਉਦਯੋਗਾਂ ਅਤੇ ਇਕਾਈਆਂ ਵੱਲੋਂ ਇਸ ਯੂਰੀਆ ਦੀ ਵਰਤੋਂ ਫੀਡ ਤਿਆਰ ਕਰਨ, ਰੇਜਿਨ ਬਣਾਉਣ ਅਤੇ ਪਲਾਈਵੁੱਡ ਫੈਕਟਰੀਆਂ ਸਮੇਤ ਹੋਰ ਗੈਰ-ਖੇਤੀਬਾੜੀ ਕੰਮਾਂ ਲਈ ਕੀਤੀ ਜਾ ਰਹੀ ਹੈ। ਇਸ ਨਾਲ ਸਰਕਾਰ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਕਿਸਾਨਾਂ ਲਈ ਯੂਰੀਆ ਦੀ ਉਪਲਬਧਤਾ ਪ੍ਰਭਾਵਿਤ ਹੁੰਦੀ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਟਾਸਕਫੋਰਸ ਵੱਲੋਂ ਜਿਲ੍ਹੇ ਵਿੱਚ ਯੂਰੀਆ ਖਾਦ ਦੀ ਸਪਲਾਈ, ਸਟੋਰੇਜ ਅਤੇ ਵਰਤੋਂ ‘ਤੇ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਸਬੰਧੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਅਵਨਿੰਦਰ ਸਿੰਘ ਮਾਨ ਨਾਲ ਮੋਬਾਇਲ ਨੰਬਰ 80547-04471 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਫਰਟੀਲਾਇਜ਼ਰ ਕੰਟਰੋਲ ਐਕਟ 1985 ਅਧੀਨ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI