Monday, August 24, 2026
Home Punjab ਪੰਜਾਬ ਸਰਕਾਰ ਵੱਲੋਂ 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ, ਕਈ ਅਧਿਕਾਰੀਆਂ ਨੂੰ...

ਪੰਜਾਬ ਸਰਕਾਰ ਵੱਲੋਂ 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਤਬਾਦਲੇ, ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ

0
37

ਪੰਜਾਬ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ 12 ਜ਼ਿਲ੍ਹਾ ਮਾਲ ਅਧਿਕਾਰੀਆਂ (DROs) ਦੇ ਕੇਡਰ ਵਿੱਚ ਅਹਿਮ ਤਬਦੀਲੀਆਂ ਕੀਤੀਆਂ ਹਨ। ਜਾਰੀ ਹੁਕਮਾਂ ਅਨੁਸਾਰ ਕਈ ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ, ਜਦਕਿ ਕੁਝ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਬਾਦਲਾ ਕੀਤਾ ਗਿਆ ਹੈ।

ਤਬਾਦਲਿਆਂ ਦੀ ਸੂਚੀ ਵਿੱਚ ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਦਿਵਿਆ ਸਿੰਗਲਾ, ਜਿਨਸੂ ਬਾਂਸਲ ਅਤੇ ਕਰਮਜੀਤ ਸਿੰਘ ਸਮੇਤ ਕਈ ਨਾਮ ਸ਼ਾਮਲ ਹਨ, ਜਿਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤੋਂ ਇਲਾਵਾ ਮੋਗਾ ਵਿੱਚ ਲਕਸ਼ਯ ਕੁਮਾਰ ਨੂੰ ਨਵੀਂ ਤਾਇਨਾਤੀ ਦਿੱਤੀ ਗਈ ਹੈ, ਜਦਕਿ ਅਮਨਦੀਪ ਚਾਵਲਾ ਅਤੇ ਨਵਕਿਰਨ ਸਿੰਘ ਰੰਧਾਵਾ ਨੂੰ ਵੀ ਮਹੱਤਵਪੂਰਨ ਅਹੁਦੇ ਸੌਂਪੇ ਗਏ ਹਨ।

ਇਸ ਪ੍ਰਸ਼ਾਸਕੀ ਫੇਰਬਦਲ ਤਹਿਤ ਸੰਦੀਪ ਸਿੰਘ, ਲਵਪ੍ਰੀਤ ਕੌਰ ਅਤੇ ਜਸਕਰਨਜੀਤ ਸਿੰਘ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਨਾਲ ਹੀ ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਵੀ ਨਵੇਂ ਅਧਿਕਾਰੀ ਜ਼ਿੰਮੇਵਾਰੀਆਂ ਸੰਭਾਲਣਗੇ।

ਇਸ ਤੋਂ ਇਲਾਵਾ ਕੁਝ ਅਧਿਕਾਰੀਆਂ ਨੂੰ ਜਲੰਧਰ ਵਿੱਚ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਅਤੇ ਜ਼ਮੀਨੀ ਰਿਕਾਰਡ ਦੇ ਡਿਪਟੀ ਡਾਇਰੈਕਟਰ ਵਰਗੇ ਅਹਿਮ ਅਹੁਦਿਆਂ ‘ਤੇ ਵੀ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਸਰਕਾਰੀ ਕੰਮਕਾਜ ਵਿੱਚ ਹੋਰ ਪ੍ਰਭਾਵਸ਼ੀਲਤਾ ਲਿਆਉਣ ਦੇ ਮਕਸਦ ਨਾਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here