Tuesday, August 11, 2026
Home Punjab Mansa ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

0
34
ਮਾਨਸਾ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ ‘ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ ਵਾਧਾ ਕਰਨ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ 6 ਲੱਖ ਦੀ ਲਾਗਤ ਨਾਲ ਸੈਣੀ ਭਾਈਚਾਰੇ ਦੀ ਧਰਮਸ਼ਾਲਾ ਦਾ ਸ਼ੈੱਡ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਲਾਣਾ ਰੋਡ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਿਰਮਾਣ, ਬਾਜੀਗਰ ਅਤੇ ਪਰਜਾਪਤ ਧਰਮਸ਼ਾਲਾ ਦੀ ਮੁਰੰਮਤ, ਵਾਰਡ 17 ਵਿੱਚ ਜੀਵਨ ਬਸਤੀ ਵਿੱਚ ਸ਼ੈੱਡ ਦੇ ਕੰਮ ਸਮੇਤ 12 ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।
ਵਿਧਾਇਕ ਬੁੱਧ ਰਾਮ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੱਲ੍ਹ ਹੀ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਵਿਕਾਸ ਕਾਰਜਾਂ ਲਈ ਮਿਊਂਸਪਲ ਫੰਡ ਵਿੱਚੋ 5.57 ਕਰੋੜ ਦੀ ਰਕਮ ਜਾਰੀ ਕੀਤੀ ਹੈ ਜਿਸ ਤਹਿਤ ਹਲਕਾ ਬੁਢਲਾਡਾ ਦੇ ਇੰਨ੍ਹਾਂ ਤਿੰਨੋ ਸ਼ਹਿਰਾਂ ਵਿੱਚ ਕੋਈ ਵੀ ਗਲੀ ਕੱਚੀ ਨਹੀ ਰਹੇਗੀ।
ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ 10 ਕਰੋੜ ਸਪੈਸ਼ਲ ਅਸਿਸਟੈਂਟ ਸਕੀਮ ਦੀ ਗਰਾਂਟ ਵੀ ਜਾਰੀ ਕੀਤੀ ਗਈ ਹੈ ਜਿਸ ਦੇ ਟੈਂਡਰ ਲੱਗ ਗਏ ਹਨ। ਤਿੰਨੇ ਸ਼ਹਿਰਾਂ ਬੁਢਲਾਡਾ, ਬੋਹਾ ਅਤੇ ਬਰੇਟਾ ਵਿੱਚ ਪੀਣ ਵਾਲੇ ਪਾਣੀ ਦੀ ਪਾਇਪ ਘਰ ਘਰ ਤੱਕ ਪਹੁੰਚਾਉਣ ਲਈ 7 ਕਰੋੜ ਖ਼ਰਚੇ ਗਏ ਹਨ। ਹੁਣ ਤੱਕ 1.22 ਕਰੋੜ ਨਾਲ ਇੰਨ੍ਹਾਂ ਸ਼ਹਿਰਾਂ ਦੇ ਸੀਵਰੇਜ਼ ਦੀ ਸੁਪਰ ਸਕਸ਼ਨ ਮਸ਼ੀਨ ਨਾਲ ਸਫਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈ ਹਨ।

LEAVE A REPLY

Please enter your comment!
Please enter your name here