Google search engine
HomePunjabMansaਸ਼ੁਕਰਾਨਾ ਯਾਤਰਾ 8 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ ਪਹੁੰਚੇਗੀ

ਸ਼ੁਕਰਾਨਾ ਯਾਤਰਾ 8 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ ਪਹੁੰਚੇਗੀ

ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ -2026 ਦੇ ਪਾਸ ਹੋਣ ਉਪਰੰਤ ਆਰੰਭ ਕੀਤੀ ਗਈ ਸ਼ੁਕਰਾਨਾ ਯਾਤਰਾ 8 ਮਈ ਨੂੰ ਜ਼ਿਲ੍ਹਾ ਮਾਨਸਾ ਵਿਖੇ ਪਹੁੰਚੇਗੀ। ਇਸ ਸਬੰਧੀ ਮਾਨਸਾ ਅਤੇ ਸਰਦੂਲਗੜ੍ਹ ਵਿਖੇ ਸ਼ੁਕਰਾਨਾ ਯਾਤਰਾ ਦੀ ਆਮਦ ਮੌਕੇ ਸੰਗਤਾਂ ਵੱਲੋਂ ਕੀਤੇ ਜਾ ਰਹੇ ਸਵਾਗਤ ਸਬੰਧੀ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਸਮੇਤ ਬਹਿਣੀਵਾਲ ਅਤੇ ਅਰਵਿੰਦ ਨਗਰ ਦਾ ਦੌਰਾ ਕੀਤਾ ਗਿਆ। ਬਹਿਣੀਵਾਲ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਮਾਨਸਾ ਸ਼ਹਿਰ ਵਿਖੇ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਹੇਠ ਸ਼ੁਕਰਾਨਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਸਾਫ ਸਫਾਈ ਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੁਰੱਖਿਆ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਆਵਾਜਾਈ ਨੂੰ ਸੁਚਾਰੂ ਰੱਖਣ, ਸੰਗਤਾਂ ਲਈ ਪੀਣ ਵਾਲੇ ਸਾਫ ਪਾਣੀ ਦੇ ਇੰਤਜਾਮਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ੁਕਰਾਨਾ ਯਾਤਰਾ ਸਬੰਧੀ ਤਿਆਰੀਆਂ ਬਾਰੇ ਵਿਸਤ੍ਰਿਤ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਮਾਨਸਾ ਬਲਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI