Home Punjab Mansa ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ...

ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

0
28

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।                                                                   ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

 

LEAVE A REPLY

Please enter your comment!
Please enter your name here