Home Punjab ਪੰਜਾਬ ਵਿੱਚ 11 ਮਈ ਤੋਂ ਫਿਰ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ਲਈ ਯੈਲੋ...

ਪੰਜਾਬ ਵਿੱਚ 11 ਮਈ ਤੋਂ ਫਿਰ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ

0
30

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਲੈਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 10 ਮਈ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ, ਜਿਸ ਦੇ ਅਸਰ ਨਾਲ 10 ਅਤੇ 11 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਆਸਾਰ ਹਨ।

11 ਮਈ ਲਈ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੌਹਾਲੀ ਸ਼ਾਮਲ ਹਨ।

ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 12 ਮਈ ਨੂੰ ਵੀ ਕੁਝ ਇਲਾਕਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਰਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ।

LEAVE A REPLY

Please enter your comment!
Please enter your name here