ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ ਦੀ ਰੇਡ, ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼
ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਸ਼ਨੀਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਛਾਪੇਮਾਰੀ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ, ਈ.ਡੀ ਦੀ ਟੀਮ ਨੇ ਚੰਡੀਗੜ੍ਹ, ਦਿੱਲੀ ਅਤੇ ਗੁਰੂਗ੍ਰਾਮ ਸਮੇਤ ਕਈ ਥਾਵਾਂ ‘ਤੇ ਇਕੱਠੇ ਤਲਾਸ਼ੀ ਮੁਹਿੰਮ ਚਲਾਈ।
ਸੂਤਰਾਂ ਅਨੁਸਾਰ, ਇਹ ਕਾਰਵਾਈ ਕਥਿਤ ਮਨੀ ਲਾਂਡਰਿੰਗ ਅਤੇ ਫਰਜ਼ੀ GST ਲੈਣ-ਦੇਣ ਨਾਲ ਜੁੜੀ ਜਾਂਚ ਦਾ ਹਿੱਸਾ ਦੱਸੀ ਜਾ ਰਹੀ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਰੀਅਲ ਐਸਟੇਟ ਅਤੇ ਬਿਲਡਰ ਗਰੁੱਪਾਂ ਨਾਲ ਸੰਬੰਧਿਤ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਸੰਜੀਵ ਅਰੋੜਾ ਨਾਲ ਜੁੜੇ ਠਿਕਾਣਿਆਂ ‘ਤੇ ਈ.ਡੀ ਵੱਲੋਂ ਕਾਰਵਾਈ ਹੋ ਚੁੱਕੀ ਹੈ। ਮੌਜੂਦਾ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਈ.ਡੀ ਵੱਲੋਂ ਅਧਿਕਾਰਕ ਵਿਸਥਾਰਤ ਬਿਆਨ ਹਾਲੇ ਜਾਰੀ ਨਹੀਂ ਕੀਤਾ ਗਿਆ।








