Home Patiala Updates ਸ਼ੁਕਰਾਨਾ ਯਾਤਰਾ ਨੂੰ ਮਿਲ ਰਿਹਾ ਜਨ-ਜਨ ਦਾ ਸਹਿਯੋਗ, ਬੇਅਦਬੀ ਵਿਰੋਧੀ ਕਾਨੂੰਨ ਦੀ...

ਸ਼ੁਕਰਾਨਾ ਯਾਤਰਾ ਨੂੰ ਮਿਲ ਰਿਹਾ ਜਨ-ਜਨ ਦਾ ਸਹਿਯੋਗ, ਬੇਅਦਬੀ ਵਿਰੋਧੀ ਕਾਨੂੰਨ ਦੀ ਹੋ ਰਹੀ ਸਰਾਹਨਾ : ਹਰਪਾਲ ਜੁਨੇਜਾ

0
37
ਪਟਿਆਲਾ: ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਦੇ ਫ਼ੈਸਲੇ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਇਸ ਯਾਤਰਾ ਦਾ ਭਰਪੂਰ ਸਨਮਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰ ਰਹੇ ਹਨ। ਸ਼ੁਕਰਾਨਾ ਯਾਤਰਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚਣ ‘ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ, ਜੋ ਲੋਕਾਂ ਦੇ ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ।
ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਅਜਿਹਾ ਸਖ਼ਤ ਕਾਨੂੰਨ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਸੀ। ਉਨ੍ਹਾਂ ਨੇ ਕਿਹਾ ਕਿ ਕੁਝ ਗਲਤ ਅਤੇ ਸ਼ਰਾਰਤੀ ਅਨਸਰਾਂ ਵੱਲੋਂ, ਕਈ ਵਾਰ ਮਾਨਸਿਕ ਬਿਮਾਰੀਆਂ ਦਾ ਬਹਾਨਾ ਬਣਾ ਕੇ, ਵੱਖ-ਵੱਖ ਧਰਮਾਂ ਅਤੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਵਾ ਕੇ ਸੂਬੇ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਸ ਨਾਲ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਲੋਕਾਂ ਵਿੱਚ ਆਪਸੀ ਨਫ਼ਰਤ ਪੈਦਾ ਹੁੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ‘ਤੇ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ਼ ਰਾਜਨੀਤੀ ਕੀਤੀ ਗਈ, ਪਰ ਮੌਜੂਦਾ ਸਰਕਾਰ ਨੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਕੇ ਸੰਗਤਾਂ ਦਾ ਭਰੋਸਾ ਜਿੱਤਿਆ ਹੈ।
ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਹ ਕਦਮ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਪ੍ਰਸ਼ੰਸਾ ਹਾਸਲ ਕਰ ਰਿਹਾ ਹੈ। ਉਥੇ ਦੇ ਧਾਰਮਿਕ ਵਰਗ ਵੀ ਅਜਿਹੇ ਬੇਅਦਬੀ ਰੋਕੂ ਕਾਨੂੰਨਾਂ ਦੀ ਮੰਗ ਕਰ ਰਹੇ ਹਨ ਅਤੇ ਸੂਬਾ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋ ਰਹੇ ਹਨ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ‘ਤੇ ਨੱਥ ਪਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ ਯਕੀਨੀ ਬਣੇਗੀਆਂ।
ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਸਮੇਤ ਸੀਨੀਅਰ ਪਾਰਟੀ ਵਰਕਰ ਜਸਵਿੰਦਰ ਸਿੰਘ ਰਿੰਪਾ, ਰਾਜਵੀਰ ਸਿੰਘ, ਪ੍ਰਤਾਪ ਸਿੰਘ ਵੀ ਮੌਜੂਦ ਸਨ।
ਕੱਲ੍ਹ ਮਾਨਯੋਗ ਮੁੱਖ ਮੰਤਰੀ ਸਾਹਿਬ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ, ਚੇਅਰਮੈਨ ਸਾਹਿਬ ਵੱਲੋਂ ਖੰਢਾ ਚੌਂਕ, ਪਟਿਆਲਾ ਵਿਖੇ ਖੁਦ ਮੌਕੇ ‘ਤੇ ਪਹੁੰਚ ਕਰਕੇ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸਾਰੀ ਜਗ੍ਹਾ ਦਾ ਬਾਰਿਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਧਿਆਨ ਨਾਲ ਵੇਖਿਆ ਗਿਆ, ਤਾਂ ਜੋ ਸਮੂਹ ਇੰਤਜ਼ਾਮ ਸੁਚੱਜੇ ਢੰਗ ਨਾਲ ਯਕੀਨੀ ਬਣ ਸਕਣ।

LEAVE A REPLY

Please enter your comment!
Please enter your name here