ਸ਼੍ਰੋਮਣੀ ਕਮੇਟੀ ਚੋਣਾਂ ਦੀ ਵੋਟਰ ਸੂਚੀ ‘ਚ ਵੱਡੀ ਅਣਗਹਿਲੀ ਸਾਹਮਣੇ ਆਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਸਹਾਇਕ ਰੋਹਿਤ ਸ਼ਰਮਾ ਖ਼ਿਲਾਫ਼ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਪਣੇ ਚੀਫ਼ ਇੰਜਨੀਅਰ ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਚੋਣ ਤਹਿਸੀਲਦਾਰ ਦਫ਼ਤਰ ਨੇ ਦੱਸਿਆ ਕਿ ਰੋਹਿਤ ਸ਼ਰਮਾ ਦੀ ਡਿਊਟੀ ਬੀ.ਐਲ.ਓ ਬੂਥ ਨੰਬਰ 42 ’ਤੇ ਸੀ। ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਸੀ ਪਰ 2 ਅਗਸਤ 2024 ਤੱਕ ਉਕਤ ਕਰਮਚਾਰੀ ਨੂੰ ਬੂਥ ਨੰਬਰ 42 ਦੇ ਕੁੱਲ ਵੋਟਰਾਂ ਵਿੱਚੋਂ ਸਿਰਫ਼ ਚਾਰ ਕੇਸਧਾਰੀ ਸਿੱਖ ਵੋਟਰਾਂ ਦੇ ਫਾਰਮ ਪ੍ਰਾਪਤ ਹੋਏ ਹਨ ਜੋ ਕਿ 1319 ਹਨ।

Leave a Reply

Your email address will not be published. Required fields are marked *