Google search engine
HomePunjabਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, ਅਫਰੀਕੀ ਮਹਿਲਾ 3 ਕਿਲੋ ਹੈਰੋਇਨ ਸਮੇਤ...

ਤਰਨ ਤਾਰਨ ਪੁਲਿਸ ਦੀ ਵੱਡੀ ਕਾਰਵਾਈ, ਅਫਰੀਕੀ ਮਹਿਲਾ 3 ਕਿਲੋ ਹੈਰੋਇਨ ਸਮੇਤ ਕਾਬੂ

ਤਰਨ ਤਾਰਨ: ਸੀ.ਆਈ.ਏ ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅਫਰੀਕੀ ਮਹਿਲਾ ਨੂੰ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮਾਰੂਤੀ ਸੁਜ਼ੁਕੀ ਵੈਗਨਾਰ ਕਾਰ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਅੰਕੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਮਹਿਲਾ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਲੈਣ ਲਈ ਪਹੁੰਚੀ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਜ਼ਿਲ੍ਹੇ ਦੇ ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਤੁਰੰਤ ਹਾਈ ਅਲਰਟ ਜਾਰੀ ਕੀਤਾ।

ਨਾਕਾਬੰਦੀ ਦੌਰਾਨ ਪੁਲਿਸ ਨੇ ਉੱਤਰ ਪ੍ਰਦੇਸ਼ ਨੰਬਰ ਵਾਲੀ ਵੈਗਨ-ਆਰ ਕਾਰ ਨੂੰ ਰੋਕਿਆ। ਗੱਡੀ ਦੀ ਤਲਾਸ਼ੀ ਦੌਰਾਨ 3 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਮਹਿਲਾ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫ਼ਤਾਰ ਮਹਿਲਾ ਦੀ ਪਛਾਣ ਬੇਲਾ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਡੇਲਟਾ ਸਟੇਟ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਅਤੇ ਇਸ ਸਮੇਂ ਨਵੀਂ ਦਿੱਲੀ ਵਿੱਚ ਰਹਿ ਰਹੀ ਸੀ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਉਹ ਇਸ ਨਸ਼ਾ ਤਸਕਰੀ ਨੈੱਟਵਰਕ ਨਾਲ ਕਿੰਨੇ ਸਮੇਂ ਤੋਂ ਜੁੜੀ ਹੋਈ ਸੀ ਅਤੇ ਪਹਿਲਾਂ ਕਿੰਨੀਆਂ ਖੇਪਾਂ ਦੀ ਸਪਲਾਈ ਕਰ ਚੁੱਕੀ ਹੋ ਸਕਦੀ ਹੈ।

ਮਾਮਲੇ ਸਬੰਧੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI