Tuesday, August 11, 2026
Home Punjab Mansa ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ...

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਵਾਲਿਆਂ ਦੀ ਸ਼ਲਾਘਾ

0
34

ਮਾਨਸਾ: ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸਮੁੱਚਾ ਕਾਰਜ ਸਫ਼ਲਤਾ ਨਾਲ ਨੇਪਰੇ ਚੜ੍ਹਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਖਰੀਦ ਕਾਰਜਾਂ ਨਾਲ ਸਬੰਧਿਤ ਸਾਰੇ ਹੀ ਵਿਭਾਗਾਂ, ਕਿਸਾਨਾਂ ਸਮੇਤ ਵਰਗਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚੋਂ ਇਸ ਵਾਰ ਕੁੱਲ 6 ਲੱਖ 40 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ 6 ਲੱਖ 33 ਹਜ਼ਾਰ ਮੀਟਰਕ ਟਨ ਖਰੀਦ ਕੇਵਲ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਪਾਰੀਆਂ ਵੱਲੋਂ ਮਹਿਜ਼ 3 ਹਜ਼ਾਰ 180 ਮੀਟਰਕ ਟਨ ਜਿਣਸ ਹੀ ਖਰੀਦੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀ ਪਨਗਰੇਨ ਖਰੀਦ ਵਿੱਚ ਮੋਹਰੀ ਰਹੀ ਜਿਸ ਵੱਲੋਂ 2 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਗਈ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 1650 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਸਮੁੱਚੇ ਕੰਮ ਸਫ਼ਲਤਾ ਨਾਲ ਨੇਪਰੇ ਚੜ੍ਹਾਏ ਗਏ। ਉਨ੍ਹਾਂ ਨੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਦੇਣ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਟਰਾਂਸਪੋਰਟਰਾਂ ਦੇ ਨਾਲ ਨਾਲ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here