Google search engine
HomePatiala Updatesਜ਼ਿਲ੍ਹੇ ‘ਚ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ...

ਜ਼ਿਲ੍ਹੇ ‘ਚ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ- ਦਮਨਜੀਤ ਸਿੰਘ ਮਾਨ

ਪਟਿਆਲਾ: ਜ਼ਿਲ੍ਹਾ ਪਟਿਆਲਾ ‘ਚ ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਦੀਆਂ 92 ਵਾਰਡਾਂ ‘ਚ 26 ਮਈ ਨੂੰ ਮਈ ਨੂੰ ਹੋਣ ਵਾਲੀਆਂ ਆਮ ਚੋਣਾਂ  ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅਧੀਨ ਮਿਉਂਸਪਲ ਕੌਂਸਲ ਨਾਭਾ ਅਧੀਨ 23 ਵਾਰਡਾਂ ਵਿੱਚ, ਮਿਉਂਸਪਲ ਕੌਂਸਲ ਪਾਤੜਾਂ ਅਧੀਨ 17 ਵਾਰਡਾਂ ਵਿੱਚ, ਮਿਉਂਸਪਲ ਕੌਂਸਲ ਰਾਜਪੁਰਾ ਅਧੀਨ 31 ਵਾਰਡਾਂ ਵਿੱਚ ਅਤੇ ਮਿਉਂਸਪਲ ਕਾਉਂਸਲ ਸਮਾਣਾ ਅਧੀਨ 21 ਵਾਰਡਾਂ ਵਿੱਚ ਚੋਣ ਕਰਵਾਈ ਜਾਣੀ ਹੈ। ਇਹਨਾਂ ਚੋਣਾਂ ਲਈ ਕੁੱਲ 228 ਬੂਥ ਸਥਾਪਿਤ ਕੀਤੇ ਗਏ ਹਨ ਅਤੇ ਇਸ ਵਿੱਚ ਤਕਰੀਬਨ 2 ਲੱਖ 15 ਹਜਾਰ ਵੋਟਰ ਭਾਗ ਲੈਣਗੇ। ਸਕੱਤਰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਰਵਿੰਦਪਾਲ ਸਿੰਘ ਸੋਮਲ ਐਸ.ਡੀ.ਐਮ ਨਾਭਾ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਨਾਭਾ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਾਤੜਾਂ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਪਾਤੜਾਂ, ਸੁਖਵਿੰਦਰ ਸਿੰਘ ਟਿਵਾਣਾ ਐਸ.ਡੀ.ਐਮ ਰਾਜਪੁਰਾ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਰਾਜਪੁਰਾ ਅਤੇ ਰਸ਼ਪਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਸਮਾਣਾ ਨਿਯੁਕਤ ਕੀਤਾ ਗਿਆ ਹੈ।

ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਦੇ ਅਨੁਸਾਰ, ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ) ਇਸ ਉਦੇਸ਼ ਲਈ ਨਿਰਧਾਰਤ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮ ਨਿਰਧਾਰਤ ਹਲਫੀਆ ਬਿਆਨ ਦੇ ਨਾਲ ਹੋਣੇ ਚਾਹੀਦੇ ਹਨ, ਅਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ, ਤਾਂ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਹੋਣਾ ਲਾਜ਼ਮੀ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹਾ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਪੋਲਿੰਗ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਇਨ੍ਹਾਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

ਦਮਨਜੀਤ ਸਿੰਘ ਮਾਨ ਨੇ ਹੋਰ ਦੱਸਿਆ ਕਿ ਨਗਰ ਕੌਂਸਲਾਂ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਦੁਆਰਾ ਖਰਚ ਸੀਮਾ ਨਗਰ ਕੌਂਸਲਾਂ ਲਈ ਸ਼੍ਰੇਣੀ -ਏ ਲਈ 3,60,000 ਰੁਪਏ, ਸ਼੍ਰੇਣੀ ਬੀ 2,30,000 ਰੁਪਏ, ਸ਼੍ਰੇਣੀ ਸੀ 2,00,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਏ.ਡੀ.ਸੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI