Monday, August 24, 2026
Home Punjab ਪੰਜਾਬ ਵਿੱਚ ਅਚਾਨਕ ਬਦਲਿਆ ਮੌਸਮ, ਤੇਜ਼ ਤੂਫ਼ਾਨ ਤੇ ਮੀਂਹ ਨਾਲ ਲੋਕਾਂ ਨੂੰ...

ਪੰਜਾਬ ਵਿੱਚ ਅਚਾਨਕ ਬਦਲਿਆ ਮੌਸਮ, ਤੇਜ਼ ਤੂਫ਼ਾਨ ਤੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

0
35

ਪੰਜਾਬ: ਬੀਤੀ ਦੇਰ ਸ਼ਾਮ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਤੋਂ ਬਾਅਦ ਤੇਜ਼ ਧੂੜ ਭਰੀਆਂ ਹਵਾਵਾਂ ਅਤੇ ਮੀਂਹ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ।

ਲੁਧਿਆਣਾ ਵਿੱਚ ਸ਼ਾਮ ਦੇ ਸਮੇਂ ਅਚਾਨਕ ਹਨੇਰਾ ਛਾ ਗਿਆ ਅਤੇ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਦਰੱਖਤ ਅਤੇ ਬਿਜਲੀ ਦੇ ਖੰਭੇ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਮੀਂਹ ਸ਼ੁਰੂ ਹੋਣ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਹਿਮਾਚਲ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ 15 ਅਤੇ 16 ਮਈ ਦੌਰਾਨ ਉੱਤਰੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਰਹੇਗੀ।

LEAVE A REPLY

Please enter your comment!
Please enter your name here