HomePunjabMalerkotlaਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

 

  • ਕਿਸਾਨਾਂ ਨੂੰ ਐਗਰੀਸਟੈਕ ਪੋਰਟਲ pbfr.agristack.gov.in ’ਤੇ ਰਜਿਸਟ੍ਰੇਸ਼ਨ ਲਈ ਜਾਗਰੂਕ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾਏ ਜਾਣ- ਵਿਰਾਜ ਐਸ. ਤਿੜਕੇ
  • ਕਿਹਾ, ਫਾਰਮਰ ਆਈ.ਡੀ. ਨਾਲ ਸਰਕਾਰੀ ਸਕੀਮਾਂ ਦਾ ਲਾਭ ਹੋਵੇਗਾ ਹੋਰ ਪਾਰਦਰਸ਼ੀ ਅਤੇ ਸੁਗਮ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ  ਵੱਖ ਵੱਖ ਸਰਕਾਰੀ ਸਕੀਮਾਂ ਤਹਿਤ ਕਿਸਾਨਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਸਬੰਧੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਐਗਰੀਸਟੈਕ ਪੋਰਟਲ pbfr.agristack.gov.in ’ਤੇ ਰਜਿਸਟਰ ਕਰਵਾ ਕੇ ਵਿਲੱਖਣ ਫਾਰਮਰ ਰਜਿਸਟ੍ਰੇਸ਼ਨ ਆਈ.ਡੀ. ਬਣਵਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਸਰਕਾਰ ਵੱਲੋਂ  ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮ ਦਾ ਲਾਭ ਲੈ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦਾ ਕੇਂਦਰੀਕ੍ਰਿਤ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਦਾ ਲਾਭ ਸਿੱਧਾ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਹੱਕਦਾਰਾਂ ਤੱਕ ਪਹੁੰਚਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸਿਰਫ਼ ਉਹੀ ਕਿਸਾਨ ਸਰਕਾਰੀ ਸਕੀਮ ਦਾ ਲਾਭ ਲੈ ਸਕਣਗੇ, ਜਿਨ੍ਹਾਂ ਨੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਕੇ ਫਾਰਮਰ ਆਈ.ਡੀ. ਪ੍ਰਾਪਤ ਕੀਤੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ,ਸਹਿਕਾਰੀ ਸਭਾਵਾਂ,ਮਾਲ ਵਿਭਾਗ ਦੇ ਨੁਮਾਇੰਦਿਆਂ ਨੂੰ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਆਧਾਰ ਕਾਰਡ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ, ਕਿਉਂਕਿ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਕਿਸਾਨਾਂ ਨੂੰ ਭਵਿੱਖ ਵਿੱਚ ਸਕੀਮ ਦੀਆਂ ਕਿਸ਼ਤਾਂ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਰਿੰਪੀ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ ਧਰਮਿੰਦਰਜੀਤ ਸਿੰਘ,ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾ ਸਿਮਰਨਪ੍ਰੀਤ ਕੌਰ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments