Thursday, July 16, 2026
Home Patiala Updates ਬੇਅਦਬੀ ਵਿਰੋਧੀ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਸੁਰਜੀਤ ਰੱਖੜਾ ਲੈ ਸਕਦੇ ਹਨ...

ਬੇਅਦਬੀ ਵਿਰੋਧੀ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਸੁਰਜੀਤ ਰੱਖੜਾ ਲੈ ਸਕਦੇ ਹਨ ‘ਆਪ’ ਦਾ ਰੁਖ

0
20

ਰੱਖੜਾ (ਪਟਿਆਲਾ): ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਹਲਚਲ ਦੇ ਸੰਕੇਤ ਮਿਲ ਰਹੇ ਹਨ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੰਕੇਤ ਦਿੱਤੇ ਹਨ ਕਿ ਉਹ ਜਲਦ ਹੀ ਆਮ ਆਦਮੀ ਪਾਰਟੀ ਨਾਲ ਜੁੜ ਸਕਦੇ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਬੇਅਦਬੀ ਵਿਰੋਧੀ ਕਾਨੂੰਨ ਉਨ੍ਹਾਂ ਲਈ ਇੱਕ ਵੱਡਾ ਕਾਰਨ ਬਣਿਆ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਅਹਿਮ ਮੁੱਦਿਆਂ ਵਿੱਚੋਂ ਇੱਕ ਸੀ, ਜਿਸ ’ਤੇ ਸਰਕਾਰ ਨੇ ਕਦਮ ਚੁੱਕਿਆ ਹੈ।

ਰੱਖੜਾ ਮੁਤਾਬਕ, ਇਸ ਫੈਸਲੇ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਅਤੇ ਇਸੇ ਕਾਰਨ ਉਹ ਨਵੀਂ ਰਾਜਨੀਤਿਕ ਦਿਸ਼ਾ ਵੱਲ ਵੱਧਣ ਬਾਰੇ ਸੋਚ ਰਹੇ ਹਨ।

LEAVE A REPLY

Please enter your comment!
Please enter your name here