HomePunjabਸਿੱਖਿਆ ਕ੍ਰਾਂਤੀ ਤੋਂ ਲੈ ਕੇ ਪਾਣੀ ਦੇ ਮੁੱਦੇ ਤੱਕ, ਸੀਐਮ ਮਾਨ ਨੇ...

ਸਿੱਖਿਆ ਕ੍ਰਾਂਤੀ ਤੋਂ ਲੈ ਕੇ ਪਾਣੀ ਦੇ ਮੁੱਦੇ ਤੱਕ, ਸੀਐਮ ਮਾਨ ਨੇ ਪ੍ਰੈੱਸ ਕਾਨਫਰੰਸ ’ਚ ਗਿਣਵਾਈਆਂ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਵਿੱਚ ਸਿੱਖਿਆ, ਵੋਟਰ ਸੂਚੀਆਂ ਦੀ ਸੁਧਾਈ, ਸਿਆਸੀ ਘਟਨਾਕ੍ਰਮ ਅਤੇ ਪਾਣੀ ਦੇ ਮੁੱਦੇ ਸਮੇਤ ਕਈ ਅਹਿਮ ਮਸਲਿਆਂ ’ਤੇ ਆਪਣਾ ਪੱਖ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਵਿਰੋਧੀ ਧਿਰਾਂ ਅਤੇ ਕੇਂਦਰ ਸਰਕਾਰ ’ਤੇ ਵੀ ਤਿੱਖੇ ਸਿਆਸੀ ਨਿਸ਼ਾਨੇ ਸਾਧੇ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਫਿਨਲੈਂਡ ਲਈ ਰਵਾਨਾ ਹੋਇਆ ਹੈ, ਜਿੱਥੇ ਉਹ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਨਵੇਂ ਪੜ੍ਹਾਉਣ ਦੇ ਤਰੀਕਿਆਂ ਦੀ ਟ੍ਰੇਨਿੰਗ ਲੈਣਗੇ।

ਉਨ੍ਹਾਂ ਕਿਹਾ ਕਿ ਤਾਜ਼ਾ ਸਰਵੇਖਣ ਵਿੱਚ ਪੰਜਾਬ ਨੇ ਸਿੱਖਿਆ ਖੇਤਰ ਵਿੱਚ ਕੇਰਲਾ, ਮਹਾਂਰਾਸ਼ਟਰ ਅਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਿੱਛੇ ਛੱਡਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।

ਸੀਐਮ ਮਾਨ ਮੁਤਾਬਕ, ਪੰਜਾਬ ਦੇ 99 ਫੀਸਦੀ ਸਕੂਲਾਂ ਵਿੱਚ ਕੰਪਿਊਟਰ ਅਤੇ ਲਗਭਗ ਹਰ ਸਕੂਲ ਵਿੱਚ ਬਿਜਲੀ ਦੀ ਸਹੂਲਤ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈ ਮੈਗਾ ਪੇਰੈਂਟ-ਟੀਚਰ ਮੀਟਿੰਗ ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ, ਜੋ ਸਿੱਖਿਆ ਪ੍ਰਤੀ ਵਧ ਰਹੀ ਜਾਗਰੂਕਤਾ ਦਾ ਪ੍ਰਤੀਕ ਹੈ।

ਉਨ੍ਹਾਂ ਧੂਰੀ ਹਲਕੇ ਦੀਆਂ ਤਿੰਨ ਵਿਦਿਆਰਥਣਾਂ ਦਾ ਵੀ ਖ਼ਾਸ ਜ਼ਿਕਰ ਕੀਤਾ, ਜਿਨ੍ਹਾਂ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਦਾ ਮਾਣ ਵਧਾਇਆ। ਇਸ ਮੌਕੇ ਉਨ੍ਹਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਵਧਾਈ ਦਿੱਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments