ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਸ਼ਟੀ ਕੀਤੀ ਹੈ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ ਦਾ ਦਾਮਨ ਥਾਮ ਸਕਦੇ ਹਨ।
ਸੀਐਮ ਮਾਨ ਮੁਤਾਬਕ, ਰੱਖੜਾ ਪੰਜਾਬ ਸਰਕਾਰ ਵੱਲੋਂ ਧਾਰਮਿਕ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਲਿਆਂਦੇ ਗਏ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਚਨਬੱਧਤਾ ਸਾਫ਼ ਹੈ ਅਤੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹਮੇਸ਼ਾ ਸਖ਼ਤੀ ਨਾਲ ਜਾਰੀ ਰਹੇਗੀ।
ਇਸ ਸਿਆਸੀ ਘਟਨਾਕ੍ਰਮ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ।








