Google search engine
HomePatiala Updates ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” - ਗੁਲਾਬ ਚੰਦ ਕਟਾਰੀਆ

 ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

 *ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ‘ ਚ ਰਾਜਪਾਲ ਨੇ ਕੀਤਾ ਲੋਕਾਂ ਨੂੰ ਜਾਗਰੂਕ*
 *ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਸਹਿਕਾਰਤਾ ਦੀ ਅਹਿਮ ਭੂਮਿਕਾ : ਰਾਜਪਾਲ ਪੰਜਾਬ*
ਪਟਿਆਲਾ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਹਿਕਾਰਤਾ ਇੱਕ ਬਹੁਤ ਪੁਰਾਣੀ ਅਤੇ ਮਜ਼ਬੂਤ ਸੰਸਥਾ ਹੈ, ਜੋ 1979 ਵਿੱਚ ਸਥਾਪਿਤ ਕੀਤੀ ਗਈ ਸੀ ਅਤੇ ਉਸ ਸਮੇਂ ਤੋਂ ਹੀ ਪਿੰਡਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।
ਰਾਜਪਾਲ ਨੇ ਕਿਹਾ ਕਿ ਸਹਿਕਾਰਤਾ ਦੀ ਭਾਵਨਾ ਲੋਕਾਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਰਪਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ “ਸੰਸਕਾਰ ਤੋਂ ਸਹਿਕਾਰ” ਦਾ ਸਿਧਾਂਤ ਸਮਾਜ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਸਮਾਜ ਵਿੱਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ ਤਾਂ ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਇਸ ਨਾਲ ਸਹਿਕਾਰਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸਹਿਕਾਰਤਾ ਖੇਤਰ ਦਾ ਸਭ ਤੋਂ ਵੱਡਾ ਯੋਗਦਾਨ ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਹੈ। ਕਿਸਾਨਾਂ ਨੂੰ ਖਾਦ, ਬੀਜ, ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਿਕਾਰਤਾ ਸੰਸਥਾਵਾਂ ਦੀ ਅਹਿਮ ਭੂਮਿਕਾ ਰਹੀ ਹੈ। ਡੇਅਰੀ ਖੇਤਰ ਵਿੱਚ ਵੀ ਸਹਿਕਾਰਤਾ ਨੇ ਪਿੰਡਾਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਹਿਕਾਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ।
ਪੰਜਾਬੀਆਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬੀਆਂ ਦੀ ਬਹਾਦਰੀ, ਸਮਰਪਣ ਅਤੇ ਮਿਹਨਤ ਪੂਰੇ ਦੇਸ਼ ਲਈ ਪ੍ਰੇਰਣਾ ਹੈ। ਓਹਨਾ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੱਥੋਂ ਦੇ ਕਿਸਾਨਾਂ ਨੇ ਦੇਸ਼ ਦੀ ਖਾਦ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਵੀ ਦੇਸ਼ ਅਤੇ ਵਿਦੇਸ਼ ਵਿੱਚ ਨਾਮ ਰੌਸ਼ਨ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਭ ਤੋਂ ਵੱਧ ਖਿਡਾਰੀ ਹਨ, ਜੋ ਇਸ ਧਰਤੀ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਪਛਾਣ ਹਨ।
ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸੇ ਵੀ ਸੰਸਥਾ, ਸਮਾਜ ਜਾਂ ਦੇਸ਼ ਦੀ ਤਰੱਕੀ ਲਈ ਲੀਡਰ ਦਾ ਇਮਾਨਦਾਰ ਹੋਣਾ ਬਹੁਤ ਜ਼ਰੂਰੀ ਹੈ। ਜੇ ਲੀਡਰ ਇਮਾਨਦਾਰ, ਨਿਸ਼ਠਾਵਾਨ ਅਤੇ ਲੋਕ-ਹਿਤੈਸ਼ੀ ਹੋਵੇਗਾ ਤਾਂ ਸੰਸਥਾਵਾਂ ਮਜ਼ਬੂਤ ਬਣਦੀਆਂ ਹਨ ਅਤੇ ਲੋਕਾਂ ਦਾ ਭਰੋਸਾ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਸਥਾਵਾਂ ਵਿੱਚ ਚੰਗੇ ਅਤੇ ਯੋਗ ਵਿਅਕਤੀਆਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ।
ਇਸ ਮੌਕੇ ਸਹਿਕਾਰ ਭਾਰਤੀ ਪੰਜਾਬ ਦੇ ਅਹੁਦੇਦਾਰਾਂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਸੰਗੋਸ਼ਠੀ ਦੌਰਾਨ ਸਹਿਕਾਰਤਾ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਨੌਜਵਾਨ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI