Home National ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ

0
3

ਪਟਨਾ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੇ ਅਹਿਮ ਧਾਰਮਿਕ ਦੌਰੇ ’ਤੇ ਰਹਿਣਗੇ। ਆਪਣੇ ਦੌਰੇ ਦੌਰਾਨ ਉਹ ਸਿੱਖ ਕੌਮ ਦੇ ਦੂਜੇ ਸਭ ਤੋਂ ਪਵਿੱਤਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕਰਨਗੇ।

ਮੁੱਖ ਮੰਤਰੀ ਦੇ ਇਸ ਵੀਆਈਪੀ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਧਾਰਮਿਕ ਦੌਰੇ ਨੂੰ ਲੈ ਕੇ ਸੰਗਤਾਂ ਵਿੱਚ ਵੀ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here