HomePunjabਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 5.5 ਕਰੋੜ ਦੀ ਜਾਇਦਾਦ...

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 5.5 ਕਰੋੜ ਦੀ ਜਾਇਦਾਦ ਜ਼ਬਤ

ਮੋਗਾ: ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪਿੰਡ ਦੋਲੇਵਾਲਾ ਦੇ ਦੋ ਕਥਿਤ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਖ਼ਿਲਾਫ਼ ਲਗਾਤਾਰ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਚਹਿਲ ਅਤੇ ਕੋਟ ਇਸੇ ਖਾਨ ਪੁਲਿਸ ਥਾਣਾ ਦੀ ਐਸ.ਐਚ.ਓ. ਸੁਨੀਤਾ ਰਾਣੀ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਦੋਲੇਵਾਲਾ ਵਿੱਚ ਕਾਰਵਾਈ ਕੀਤੀ।

ਪੁਲਿਸ ਨੇ ਜੰਡ ਸਿੰਘ ਅਤੇ ਅਰਸਲ ਸਿੰਘ ਨਾਮਕ ਦੋ ਕਥਿਤ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਘਰ, ਜ਼ਮੀਨ, ਵਾਹਨ ਅਤੇ ਹੋਰ ਸੰਪਤੀਆਂ ਸ਼ਾਮਲ ਹਨ। ਪੁਲਿਸ ਵੱਲੋਂ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਘਰਾਂ ਦੇ ਬਾਹਰ ਚਿਪਕਾਈਆਂ ਗਈਆਂ ਅਤੇ ਫਲੈਕਸ ਬੋਰਡ ਵੀ ਲਗਾਏ ਗਏ ਤਾਂ ਜੋ ਕੋਈ ਵੀ ਵਿਅਕਤੀ ਇਹ ਜਾਇਦਾਦ ਨਾ ਖਰੀਦ ਸਕੇ।

ਡੀ.ਐਸ.ਪੀ. ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਜ਼ਬਤ ਕੀਤੀਆਂ ਜਾਇਦਾਦਾਂ ਦੀ ਕੁੱਲ ਅਨੁਮਾਨਿਤ ਕੀਮਤ ਕਰੀਬ 5.5 ਕਰੋੜ ਰੁਪਏ ਹੈ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਜਾਇਦਾਦਾਂ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀਆਂ ਤੋਂ ਲੋੜੀਂਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਇਹ ਕਾਰਵਾਈ ਕੀਤੀ ਗਈ ਹੈ।

ਮੋਗਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਅਜਿਹੀਆਂ ਸਖ਼ਤ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments