ਦੇਸ਼ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਇਸ ਵਾਰ ਮਾਨਸੂਨ ਆਮ ਸਮੇਂ ਨਾਲੋਂ ਪਹਿਲਾਂ ਹੀ ਸਰਗਰਮ ਹੋ ਗਿਆ ਹੈ, ਜਿਸ ਕਾਰਨ ਦੱਖਣੀ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਭਾਰੀ ਵਰਖਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਵਿੱਚ ਬਣ ਰਹੇ ਦਬਾਅ ਕਾਰਨ ਮਾਨਸੂਨੀ ਹਵਾਵਾਂ ਤੇਜ਼ੀ ਨਾਲ ਅੱਗੇ ਵੱਧ ਰਹੀਆਂ ਹਨ। ਕੇਰਲ, ਕਰਨਾਟਕ, ਅਸਾਮ, ਮੇਘਾਲਿਆ ਅਤੇ ਪੱਛਮੀ ਬੰਗਾਲ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਜਲਭਰਾਅ ਦੀ ਸਥਿਤੀ ਬਣ ਗਈ ਹੈ।
ਉੱਤਰੀ ਭਾਰਤ ਵਿੱਚ ਵੀ ਮੌਸਮ ਬਦਲਣ ਦੇ ਸੰਕੇਤ ਮਿਲ ਰਹੇ ਹਨ। ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਧੂੜ ਭਰੀਆਂ ਆੰਧੀਆਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।








