Thursday, July 16, 2026
Home Punjab ਚੋਣ ਜਾਬਤੇ ਦੀ ਉਲੰਘਣਾ ਮਾਮਲੇ ਵਿੱਚ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ...

ਚੋਣ ਜਾਬਤੇ ਦੀ ਉਲੰਘਣਾ ਮਾਮਲੇ ਵਿੱਚ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ ਜਾਰੀ

0
23

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ : ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜਾਬਤੇ ਦਰਮਿਆਨ ਇੱਕ ਵੱਡਾ ਸਿਆਸੀ ਮਾਮਲਾ ਸਾਹਮਣੇ ਆਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਪ੍ਰਚਾਰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਗਿੱਦੜਬਾਹਾ ਵੱਲੋਂ ਅਧਿਕਾਰਤ “ਸ਼ੋ ਕਾਜ਼ ਨੋਟਿਸ” ਜਾਰੀ ਕੀਤਾ ਗਿਆ ਹੈ।

ਨੋਟਿਸ ਰਾਹੀਂ ਰਾਜਾ ਵੜਿੰਗ ਤੋਂ ਨਿਰਧਾਰਿਤ ਸਮੇਂ ਅੰਦਰ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ, ਰੈਲੀਆਂ ਅਤੇ ਜਨਤਕ ਸਭਾਵਾਂ ‘ਤੇ ਪਾਬੰਦੀ ਲਾਗੂ ਹੋ ਜਾਂਦੀ ਹੈ। ਇਸ ਅਨੁਸਾਰ 24 ਮਈ 2026 ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਦੀ ਇਜਾਜ਼ਤ ਨਹੀਂ ਸੀ।

ਪ੍ਰਸ਼ਾਸਨ ਨੂੰ ਮਿਲੀ ਸ਼ਿਕਾਇਤ ਅਤੇ ਵੀਡੀਓ ਸਬੂਤਾਂ ਮੁਤਾਬਕ ਰਾਜਾ ਵੜਿੰਗ ਵੱਲੋਂ 24 ਮਈ ਦੀ ਸ਼ਾਮ ਨਿਰਧਾਰਿਤ ਸਮਾਂ-ਸੀਮਾ ਤੋਂ ਬਾਅਦ ਵੀ ਗਿੱਦੜਬਾਹਾ ਦੇ ਵਾਰਡ ਨੰਬਰ 16 ਅਤੇ 17 ਵਿੱਚ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸਿਆਂ ਵਿੱਚ ਹਿੱਸਾ ਲਿਆ ਗਿਆ। ਪ੍ਰਸ਼ਾਸਨ ਨੇ ਇਸਨੂੰ ਆਦਰਸ਼ ਚੋਣ ਜਾਬਤੇ ਦੀ ਸਿੱਧੀ ਉਲੰਘਣਾ ਮੰਨਿਆ ਹੈ।

ਰਿਟਰਨਿੰਗ ਅਫ਼ਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜਾ ਵੜਿੰਗ ਨੂੰ 25 ਮਈ ਸਵੇਰੇ 9 ਵਜੇ ਤੱਕ ਆਪਣਾ ਲਿਖਤੀ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਸੀ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਤਾਂ ਮਾਮਲਾ ਅਗਲੇਰੀ ਕਾਰਵਾਈ ਲਈ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜਿਆ ਜਾਵੇਗਾ।

ਇਸ ਸਬੰਧੀ ਨੋਟਿਸ ਦੀਆਂ ਕਾਪੀਆਂ ਰਾਜ ਚੋਣ ਕਮਿਸ਼ਨ, ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐਸ.ਪੀ. ਗਿੱਦੜਬਾਹਾ ਨੂੰ ਵੀ ਭੇਜੀਆਂ ਗਈਆਂ ਹਨ ਤਾਂ ਜੋ ਕਾਨੂੰਨ-ਵਿਵਸਥਾ ਦੀ ਸਥਿਤੀ ਬਣਾਈ ਰੱਖੀ ਜਾ ਸਕੇ।

LEAVE A REPLY

Please enter your comment!
Please enter your name here