Thursday, July 16, 2026
Home Punjab Mansa ਰਾਜ ਚੋਣ ਕਮਿਸ਼ਨ ਹਰ ਇੱਕ ਵੋਟਰ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ...

ਰਾਜ ਚੋਣ ਕਮਿਸ਼ਨ ਹਰ ਇੱਕ ਵੋਟਰ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ: ਅਮਿਤ ਸਰੀਨ 

0
28
ਚੋਣ ਆਬਜ਼ਰਵਰ ਅਮਿਤ ਸਰੀਨ ਵੱਲੋਂ ਪੋਲਿੰਗ ਬੂਥਾਂ ਦਾ ਅਚਨਚੇਤ ਦੌਰਾ
ਵੋਟਰਾਂ ਤੇ ਪੋਲਿੰਗ ਸਟਾਫ ਲਈ ਉਪਲਬਧ ਸੁਵਿਧਾਵਾਂ ਦਾ ਲਿਆ ਜਾਇਜ਼ਾ
ਮਾਨਸਾ: ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਨਿਰਪੱਖ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ (ਪੀ.ਸੀ.ਐਸ.) ਵੱਲੋਂ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਉੱਥੇ ਕੀਤੇ ਗਏ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ।
ਆਪਣੇ ਦੌਰੇ ਦੌਰਾਨ ਚੋਣ ਆਬਜ਼ਰਵਰ ਨੇ ਵੋਟਰਾਂ ਅਤੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਵੋਟਰ ਜਾਂ ਡਿਊਟੀ ‘ਤੇ ਤਾਇਨਾਤ ਕਰਮਚਾਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਚੋਣ ਆਬਜ਼ਰਵਰ ਵੱਲੋਂ ਹਰੇਕ ਪੋਲਿੰਗ ਬੂਥ ‘ਤੇ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਪਖਾਨਿਆਂ ਦੇ ਪੁਖ਼ਤਾ ਇੰਤਜ਼ਾਮ ਕਰਨ ਦੀ ਹਦਾਇਤ ਦੇ ਨਾਲ ਨਾਲ ਵਧ ਰਹੀ ਗਰਮੀ ਦੇ ਮੱਦੇਨਜ਼ਰ ਵੋਟਰਾਂ ਲਈ ਸ਼ੈੱਡ (ਛਾਂ), ਮੈਡੀਕਲ ਸੁਵਿਧਾ ਵੀ ਯਕੀਨੀ ਬਣਾਉਣ ਲਈ ਆਖਿਆ।
ਚੋਣ ਆਬਜ਼ਰਵਰ ਅਮਿਤ ਸਰੀਨ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਹਰ ਇੱਕ ਵੋਟਰ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਚੋਣ ਆਬਜ਼ਰਵਰ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਬਿਨਾਂ ਕਿਸੇ ਡਰ, ਲਾਲਚ ਜਾਂ ਪੱਖਪਾਤ ਦੇ ਆਪਣੇ ਲੋਕਤੰਤਰਿਕ ਅਧਿਕਾਰ (ਵੋਟ) ਦੀ ਵਰਤੋਂ ਕਰਨ ਅਤੇ ਚੋਣਾਂ ਨੂੰ ਸਫ਼ਲ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।

LEAVE A REPLY

Please enter your comment!
Please enter your name here