HomePunjabMansaਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ...

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

ਮਾਨਸਾ, 26 ਮਈ:

ਵੱਡੀ ਗਿਣਤੀ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ, ਬਜ਼ੁਰਗ ਵੋਟਰਾਂ ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਵਿਸ਼ੇਸ਼ ਤੌਰ ਉੱਤੇ ਹੌਂਸਲਾ ਅਫਜ਼ਾਈ ਕੀਤੀ

ਭਾਰੀ ਗਰਮੀ ਦੇ ਬਾਵਜੂਦ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਚੋਣ ਅਮਲੇ ਦੀ ਵੀ ਕੀਤੀ ਸ਼ਲਾਘਾ

ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਅੰਦਰ ਬੈਠਣ ਦਾ ਅਤੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ। ਉਨ੍ਹਾਂ ਪਹਿਲੀ ਵਾਰ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਲੋਕਤੰਤਰ ਵਿਚ ਭਾਗੀਦਾਰੀ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਅੱਤ ਦੀ ਗਰਮੀ ਵਿਚ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ 137 ਪੋਲਿੰਗ ਬੂਥ ਹਨ ਜਿਨ੍ਹਾਂ ਦੇ ਅੰਦਰੂਨੀ ਤੇ ਬਾਹਰੀ ਹਿੱਸੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਾਰੇ ਹੀ ਪੋਲਿੰਗ ਬੂਥਾਂ ਉੱਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਪੱਖੋ ਬੇਹਤਰੀਨ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਪਹਿਲੀ ਵਾਰ ਵੋਟ ਦਾ ਅਧਿਕਾਰ ਵਰਤਣ ਲਈ ਪੁੱਜੇ ਨੌਜਵਾਨਾਂ ਅਤੇ ਉਤਸ਼ਾਹਪੂਰਵਕ ਵੋਟ ਪਾਉਣ ਵਾਲੇ ਬਜ਼ੁਰਗ ਵੋਟਰਾਂ ਦੀ ਵਿਸ਼ੇਸ਼ ਤੌਰ ਉੱਤੇ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਐੱਸ.ਐਂਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਵਿਚ ਚਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਪੋਲਿੰਗ ਬੂਥਾਂ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਵੋਟਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਵੋਟਿੰਗ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਕਰੀਬ 800 ਪੁਲਿਸ ਮੁਲਾਜ਼ਮ, 7 ਡੀ.ਐਸ.ਪੀ., 2 ਐਸ.ਪੀ. ਅਤੇ 19 ਪੈਟਰੋਲਿੰਗ ਪਾਰਟੀਆਂ ਤੋਂ ਇਲਾਵਾ 19 ਰਿਜ਼ਰਵ ਪਾਰਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਉਹ ਚੋਣਾਂ ਵਾਲੇ ਇਲਾਕਿਆਂ ਵਿਚ ਲਗਾਤਾਰ ਗਸ਼ਤ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਅੰਤਰ ਰਾਜੀ ਤੇ ਅੰਤਰ ਜ਼ਿਲ੍ਹਾ ਨਾਕਾਬੰਦੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਰੇ ਵੋਟਰ ਬੇਝਿਜਕ ਅਤੇ ਬਿਨ੍ਹਾਂ ਕਿਸੇ ਡਰ ਦੇ ਮਤਦਾਨ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments