Friday, July 17, 2026
Home Punjab ਪੰਜਾਬ ਨਗਰ ਨਿਗਮ ਚੋਣਾਂ: ਸਮਾਣਾ, ਗਿੱਦੜਬਾਹਾ ਤੇ ਲੁਧਿਆਣਾ ਵਿੱਚ ਝੜਪਾਂ, ਕਈ ਥਾਵਾਂ...

ਪੰਜਾਬ ਨਗਰ ਨਿਗਮ ਚੋਣਾਂ: ਸਮਾਣਾ, ਗਿੱਦੜਬਾਹਾ ਤੇ ਲੁਧਿਆਣਾ ਵਿੱਚ ਝੜਪਾਂ, ਕਈ ਥਾਵਾਂ ’ਤੇ ਆਪ, ਅਕਾਲੀ ਦਲ ਅਤੇ ਭਾਜਪਾ ਸਮਰਥਕ ਆਮਨੇ-ਸਾਮਨੇ

0
17

26.05.2026

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ ਤੋਂ ਹੀ ਵੋਟਿੰਗ ਜਾਰੀ ਹੈ ਅਤੇ ਦੁਪਹਿਰ 2 ਵਜੇ ਤੱਕ ਕਰੀਬ 45.60 ਫੀਸਦੀ ਮਤਦਾਨ ਦਰਜ ਕੀਤਾ ਗਿਆ। ਇਸੇ ਦੌਰਾਨ ਬਠਿੰਡਾ, ਸਮਾਣਾ, ਗਿੱਦੜਬਾਹਾ, ਮਜੀਠਾ ਅਤੇ ਲੁਧਿਆਣਾ ਦੇ ਰਾਏਕੋਟ ਇਲਾਕੇ ਵਿੱਚ ਝੜਪਾਂ ਅਤੇ ਤਣਾਅ ਦੀਆਂ ਖਬਰਾਂ ਸਾਹਮਣੇ ਆਈਆਂ ਹਨ।

ਚੋਣੀ ਮਾਹੌਲ ਵਿੱਚ ਵਿਰੋਧੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸੱਤਾਰੂੜ ਆਮ ਆਦਮੀ ਪਾਰਟੀ ’ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ।

ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸੂਬੇ ਭਰ ਵਿੱਚ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਚੱਲ ਰਹੀ ਹੈ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਗੌਰਤਲਬ ਹੈ ਕਿ ਅਬੋਹਰ, ਬਰਨਾਲਾ, ਬਟਾਲਾ, ਬਠਿੰਡਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਐਸ.ਏ.ਐਸ ਨਗਰ ਸਮੇਤ 8 ਮਿਊਂਸਿਪਲ ਕਾਰਪੋਰੇਸ਼ਨਾਂ ਦੇ 396 ਵਾਰਡਾਂ ਲਈ ਮਤਦਾਨ ਹੋ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਕੁੱਲ 1613 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਉਧਰ 75 ਮਿਊਂਸੀਪਲ ਕੌਂਸਲਾਂ ਦੇ 1282 ਵਾਰਡਾਂ ਲਈ ਚੋਣ ਹੋ ਰਹੀ ਹੈ ਅਤੇ ਇਸ ਲਈ 5142 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

20 ਨਗਰ ਪੰਚਾਇਤਾਂ ਦੇ ਕੁੱਲ 219 ਵਾਰਡਾਂ ਲਈ ਚੋਣ ਹੋਣੀ ਹੈ, ਜਿਨ੍ਹਾਂ ਲਈ 800 ਉਮੀਦਵਾਰ ਚੋਣ ਲੜ ਰਹੇ ਹਨ।

ਇਨ੍ਹਾਂ ਚੋਣਾਂ ਦੇ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here