Friday, July 17, 2026
Home Punjab Malerkotla 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੋਟਾਂ ਦਾ...

3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੋਟਾਂ ਦਾ ਕੰਮ ਸ਼ਾਂਤੀਪੂਰਨ ਨੇਪਰੇ ਚੜ੍ਹਿਆ: ਜ਼ਿਲ੍ਹਾ ਚੋਣ ਅਫ਼ਸਰ

0
28
ਮਾਨਸਾ, 27 ਮਈ-
ਕੁਲ 74.36% ਮਤਦਾਨ ਹੋਇਆ
ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ ਵੱਲੋਂ ਵੋਟਰਾਂ ਦਾ ਧੰਨਵਾਦ
ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਵਿੱਚ ਵੋਟਾਂ ਪਾਉਣ ਦਾ ਕੰਮ ਅੱਜ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਸਮੂਹ ਵੋਟਰਾਂ, ਉਮੀਦਵਾਰਾਂ, ਸਿਆਸੀ ਪਾਰਟੀਆਂ ਅਤੇ ਚੋਣ ਅਮਲੇ ਦਾ ਸਹਿਯੋਗ ਲਈ ਧੰਨਵਾਦ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਕੁਲ 74.36% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਜੋਗਾ ਵਿਖੇ ਸਭ ਤੋਂ ਵੱਧ 85.33% ਵੋਟਰਾਂ ਨੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਾ ਨਗਰ ਕੌਂਸਲ ਵਿੱਚ 69.23%, ਬੁਢਲਾਡਾ ਵਿੱਚ 76.17%, ਬਰੇਟਾ ਵਿੱਚ 82.26%, ਬੋਹਾ ਵਿੱਚ 84.04 ਪ੍ਰਤੀਸ਼ਤ ਮਤਦਾਨ ਹੋਇਆ।
ਜ਼ਿਲ੍ਰਾ ਚੋਣ ਅਫ਼ਸਰ ਨਵਜੋਤ ਕੌਰ ਨੇ ਵੋਟਿੰਗ ਪ੍ਰਕਿਰਿਆ ਦੌਰਾਨ ਸਮੁੱਚੇ ਚੋਣ ਅਮਲੇ ਵੱਲੋਂ ਨਿਭਾਈ ਡਿਊਟੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

LEAVE A REPLY

Please enter your comment!
Please enter your name here