Google search engine
HomeNationalਪੇਪਰ ਲੀਕ ਮਾਮਲਿਆਂ ‘ਤੇ ਅਰਵਿੰਦ ਕੇਜਰੀਵਾਲ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ

ਪੇਪਰ ਲੀਕ ਮਾਮਲਿਆਂ ‘ਤੇ ਅਰਵਿੰਦ ਕੇਜਰੀਵਾਲ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਪ੍ਰੀਖਿਆ ਗੜਬੜੀ ਮਾਮਲਿਆਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਅਤੇ ਹੋਰ ਪ੍ਰੀਖਿਆਵਾਂ ਵਿੱਚ ਆ ਰਹੀਆਂ ਗੜਬੜੀਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ ਕਿ ਕਈ ਥਾਵਾਂ ‘ਤੇ ਸਰਵਰ ਖਰਾਬੀ, ਪ੍ਰੀਖਿਆ ਕੇਂਦਰਾਂ ‘ਤੇ ਵੱਧ ਭੀੜ ਅਤੇ ਪ੍ਰਬੰਧਕੀ ਲਾਪਰਵਾਹੀ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਸਰਕਾਰ ਇੱਕ ਪ੍ਰੀਖਿਆ ਵੀ ਢੰਗ ਨਾਲ ਨਹੀਂ ਕਰਵਾ ਸਕਦੀ ਤਾਂ ਨੌਜਵਾਨਾਂ ਦੇ ਭਵਿੱਖ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾਵੇਗੀ।

ਅਰਵਿੰਦ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ “ਸਿੱਖਿਆ ਮਾਫ਼ੀਆ” ਦਾ ਕਬਜ਼ਾ ਹੋ ਚੁੱਕਾ ਹੈ ਅਤੇ ਕਰੋੜਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨ ਲਈ ਖੁਦ ਆਵਾਜ਼ ਉਠਾਉਣੀ ਪਵੇਗੀ।

ਇਸੇ ਮਾਮਲੇ ‘ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਲਗਭਗ ਹਰ ਪ੍ਰੀਖਿਆ ਨੂੰ ਲੈ ਕੇ ਕੋਈ ਨਾ ਕੋਈ ਵਿਵਾਦ ਸਾਹਮਣੇ ਆਇਆ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਨੀਟ ਪੇਪਰ ਲੀਕ, ਸੀਬੀਐਸਈ ਮਾਰਕਿੰਗ ਵਿਵਾਦ, ਯੂਪੀਐਸਸੀ ਅਤੇ ਐਸਐਸਸੀ ਪ੍ਰੀਖਿਆਵਾਂ ਵਿੱਚ ਗੜਬੜੀਆਂ ਨੇ ਵਿਦਿਆਰਥੀਆਂ ਵਿੱਚ ਭਾਰੀ ਗੁੱਸਾ ਪੈਦਾ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਦੀ ਬਜਾਏ ਰਾਜਨੀਤੀ ਵਿੱਚ ਜ਼ਿਆਦਾ ਧਿਆਨ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਹੁਣ ਜਾਗਰੂਕ ਹੈ ਅਤੇ ਉਹ ਆਪਣੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗਾ। ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI