HomeWorld Newsਪੀਲ ਰੀਜਨਲ ਪੁਲਿਸ ਦੀ ਵੱਡੀ ਕਾਰਵਾਈ, ਜਬਰਨ ਵਸੂਲੀ ਮਾਮਲੇ ‘ਚ 17 ਗ੍ਰਿਫ਼ਤਾਰ

ਪੀਲ ਰੀਜਨਲ ਪੁਲਿਸ ਦੀ ਵੱਡੀ ਕਾਰਵਾਈ, ਜਬਰਨ ਵਸੂਲੀ ਮਾਮਲੇ ‘ਚ 17 ਗ੍ਰਿਫ਼ਤਾਰ

ਓਟਾਵਾ: ਪੀਲ ਰੀਜਨਲ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਤੇ ਦੱਖਣੀ ਏਸ਼ੀਆਈ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਜਬਰਨ ਵਸੂਲੀ ਅਤੇ ਸੰਗਠਿਤ ਅਪਰਾਧਕ ਗਤੀਵਿਧੀਆਂ ਚਲਾਉਣ ਦੇ ਦੋਸ਼ ਹਨ।

ਪੁਲਿਸ ਮੁਤਾਬਕ ਇਹ ਕਾਰਵਾਈ ‘ਐਕਸਟੋਰਸ਼ਨ ਟਾਸਕ ਫੋਰਸ’ ਵੱਲੋਂ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਲਈ ਹਿੰਸਾ ਅਤੇ ਦਬਾਅ ਦੇ ਤਰੀਕੇ ਵਰਤਦੇ ਸਨ।

ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਇਕ ਕੌਮਾਂਤਰੀ ਅਪਰਾਧਕ ਨੈੱਟਵਰਕ ‘ਫੋਰ ਬ੍ਰਦਰਜ਼’ ਨਾਲ ਜੁੜੇ ਹੋਏ ਹਨ, ਜੋ ਕੇਨੈਡਾ ਅਤੇ ਯੂਨਾਈਟਿਡ ਸਟੇਟ ਵਿੱਚ ਸਰਗਰਮ ਸੀ। ਇਹ ਨੈੱਟਵਰਕ ਬਰੈਂਪਟਨ, ਮਿਸੀਸਾਗਾ, ਕੈਲੇਡਨ, ਬ੍ਰਿਟਿਸ਼ ਕੋਲੰਬੀਆ ਅਤੇ ਕੈਲੀਫ਼ੋਰਨੀਆ ਤੱਕ ਫੈਲਿਆ ਹੋਇਆ ਦੱਸਿਆ ਜਾ ਰਿਹਾ ਹੈ।

ਨਿਸ਼ਾਨ ਦੁਰਈਅੱਪਾ ਨੇ ਕਿਹਾ ਕਿ ਇਸ ਕਿਸਮ ਦੀਆਂ ਅਪਰਾਧਕ ਗਤੀਵਿਧੀਆਂ ਨੇ ਖਾਸ ਤੌਰ ‘ਤੇ ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਭਾਈਚਾਰੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

ਇਹ ਗ੍ਰਿਫ਼ਤਾਰੀਆਂ ਕੈਨੇਡੀਅਨ ਪੁਲਿਸ, ਸੁਰੱਖਿਆ ਏਜੰਸੀਆਂ ਅਤੇ ਫੈਡਰਲ ਬਿਊਰੋ ਆਫ ਇੰਨਵੇਸਟੀਗੇਸ਼ਨ ਵੱਲੋਂ ਦਸੰਬਰ 2025 ਵਿੱਚ ਸ਼ੁਰੂ ਕੀਤੀ ਗਈ ਸਾਂਝੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦਾ ਸਬੰਧ ਕਰੀਬ 24 ਅਪਰਾਧਕ ਮਾਮਲਿਆਂ ਨਾਲ ਜੋੜਿਆ ਗਿਆ ਹੈ।

ਕਾਰਵਾਈ ਦੌਰਾਨ ਪੁਲਿਸ ਨੇ ਛੇ ਹਥਿਆਰ, ਨਸ਼ੀਲੇ ਪਦਾਰਥ, ਮੋਬਾਈਲ ਫੋਨ, ਸਿਮ ਕਾਰਡ ਅਤੇ ਜਾਲੀ ਪਛਾਣ ਪੱਤਰ ਵੀ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਛੇ ਵਿਅਕਤੀਆਂ ਨੂੰ ਕੇਸ ਮੁਕੰਮਲ ਹੋਣ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਵੀ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments