ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਦਿੱਲੀ, ਪੰਜਾਬ, ਹਰਿਆਣਾ ਅਤੇ ਤ੍ਰਿਪੁਰਾ ਵਿੱਚ ਆਪਣੇ ਸੂਬਾ ਪ੍ਰਧਾਨਾਂ ਦੀ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਅਹਿਮ ਤਬਦੀਲੀਆਂ ਕੀਤੀਆਂ ਗਈਆਂ ਹਨ।
ਪਾਰਟੀ ਨੇ ਹਰਸ਼ ਮਲੋਤਰਾ ਨੂੰ ਦਿੱਲੀ ਭਾਜਪਾ ਦੀ ਕਮਾਨ ਸੌਂਪੀ ਹੈ। ਉਹ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਹਨ।
ਪੰਜਾਬ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਸੁਨੀਲ ਜਾਖੜ ਦੀ ਥਾਂ ਲੈਣਗੇ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਹ ਫੈਸਲਾ ਲਿਆ ਹੈ।
ਇਸੇ ਤਰ੍ਹਾਂ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਅਭਿਸ਼ੇਕ ਡੇਬਰਾਏ ਨੂੰ ਤ੍ਰਿਪੁਰਾ ਭਾਜਪਾ ਦੀ ਕਮਾਨ ਸੌਂਪੀ ਗਈ ਹੈ।
ਭਾਜਪਾ ਦੇ ਇਸ ਸੰਗਠਨਾਤਮਕ ਫੇਰਬਦਲ ਨੂੰ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤਿਕ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਕਰਕੇ ਪੰਜਾਬ ਵਿੱਚ, ਜਿੱਥੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਆਪਣੇ ਆਧਾਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।



