Saturday, July 18, 2026
Home Patiala Updates ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ...

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

0
19
ਪਟਿਆਲਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ।
ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ ਅਤੇ ਇਸੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਵਿਧਾਇਕ ਕੋ
ਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਸਰਪੰਚ ਬਲਵਿੰਦਰ ਸੰਧੂ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਵੀ ਸਰਕਾਰ ਦੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਦਾ ਸੁਨੇਹਰਾ ਮੌਕਾ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here