Saturday, July 18, 2026
Home Haryana News ਹਰਿਆਣਾ ਨੂੰ ਮਿਲਿਆ ਪਹਿਲਾ ਇਲੈਕਟ੍ਰਿਕ ਬੱਸ ਸਟੈਂਡ, ਸੀਐਮ ਨਾਇਬ ਸੈਣੀ ਨੇ 80...

ਹਰਿਆਣਾ ਨੂੰ ਮਿਲਿਆ ਪਹਿਲਾ ਇਲੈਕਟ੍ਰਿਕ ਬੱਸ ਸਟੈਂਡ, ਸੀਐਮ ਨਾਇਬ ਸੈਣੀ ਨੇ 80 ਈ-ਬੱਸਾਂ ਕੀਤੀਆਂ ਸਮਰਪਿਤ 

0
17

ਪਾਣੀਪਤ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਣੀਪਤ ਵਿੱਚ ਸੂਬੇ ਦੇ ਪਹਿਲੇ ਇਲੈਕਟ੍ਰਿਕ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ 80 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਨਰੇਂਦਰ ਮੋਦੀ ਵੱਲੋਂ ਲੋਕਾਂ ਨੂੰ ਬਿਜਲੀ ਆਧਾਰਿਤ ਆਵਾਜਾਈ ਵੱਲ ਵਧਣ ਦੀ ਅਪੀਲ ਕੀਤੀ ਗਈ ਸੀ, ਖ਼ਾਸ ਕਰਕੇ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਈਂਧਨ ਸੰਕਟ ਦੇ ਮੱਦੇਨਜ਼ਰ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਅੱਗੇ ਵਧਾਉਂਦਿਆਂ ਇਲੈਕਟ੍ਰਿਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਇਹ ਅਹਿਮ ਕਦਮ ਚੁੱਕਿਆ ਹੈ।

ਸੀਐਮ ਸੈਣੀ ਨੇ ਕਿਹਾ ਕਿ ਇਲੈਕਟ੍ਰਿਕ ਬੱਸਾਂ ਨਾਲ ਨਾ ਸਿਰਫ਼ ਪੈਟਰੋਲ ਅਤੇ ਡੀਜ਼ਲ ਦੀ ਬਚਤ ਹੋਵੇਗੀ, ਸਗੋਂ ਵਾਤਾਵਰਣ ਨੂੰ ਵੀ ਵੱਡਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਸਾਫ਼ ਅਤੇ ਹਰਾ-ਭਰਾ ਮਾਹੌਲ ਪ੍ਰਾਪਤ ਹੋਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਬੱਸਾਂ ਦੀ ਸੰਭਾਲ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਹਰਿਆਣਾ ਵਿੱਚ ਕੁੱਲ 155 ਇਲੈਕਟ੍ਰਿਕ ਬੱਸਾਂ ਦਾ ਬੇੜਾ ਤਿਆਰ ਹੋ ਚੁੱਕਾ ਹੈ।

ਮੁੱਖ ਮੰਤਰੀ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਲੈਕਟ੍ਰਿਕ ਬੱਸਾਂ ਰਾਹੀਂ ਆਵਾਜਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸੁਰੱਖਿਅਤ ਅਤੇ ਆਸਾਨੀ ਨਾਲ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ।

ਇਸ ਮੌਕੇ ਉਨ੍ਹਾਂ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਵਧਾਈ ਵੀ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here