Google search engine
HomePunjabMansa5 ਗਿਣਤੀ ਕੇਂਦਰ ਸਥਾਪਤ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 8 ਵਜੇ ਸ਼ੁਰੂ...

5 ਗਿਣਤੀ ਕੇਂਦਰ ਸਥਾਪਤ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ

ਮਾਨਸਾ, 28 ਮਈ:

ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣ ‘ਤੇ ਮੁਕੰਮਲ ਪਾਬੰਦੀ, ਸੀ.ਸੀ.ਟੀ.ਵੀ. ਰਾਹੀਂ ਰੱਖੀ ਜਾਵੇਗੀ ਤਿੱਖੀ ਨਜ਼ਰ
ਬੀਤੀ 26 ਮਈ ਨੂੰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਵਿੱਚ ਪਈਆਂ ਵੋਟਾਂ ਦੀ 29 ਮਈ ਨੂੰ ਹੋਣ ਵਾਲੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਅਤੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਰਿਟਰਨਿੰਗ ਅਫ਼ਸਰਾਂ, ਐਸ ਪੀਜ਼ ਤੇ ਡੀਐਸਪੀਜ਼ ਨਾਲ ਅਹਿਮ ਸਮੀਖਿਆ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਤਾਂ ਜੋ ਗਿਣਤੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਜ਼ਿਲ੍ਹੇ ਅੰਦਰ 5 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਨਗਰ ਕੌਂਸਲ ਮਾਨਸਾ ਅਤੇ ਨਗਰ ਪੰਚਾਇਤ ਜੋਗਾ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕ੍ਰਿਸ਼ਨਾ ਕਾਲਜ ਆਫ ਫਾਰਮੇਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੋਲੀਟੈਕਨਿਕ ਕਾਲਜ ਬਰੇਟਾ, ਸ਼ਹੀਦ ਜਗਸੀਰ ਸਿੰਘ ਸਕੂਲ ਆਫ ਐਮੀਨੈਂਸ ਬੋਹਾ ਵਿਖੇ ਵੀ ਗਿਣਤੀ ਕੇਂਦਰ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਗਿਣਤੀ ਦਾ ਕੰਮ 29 ਮਈ ਨੂੰ ਸਵੇਰੇ 8 ਵਜੇ ਸ਼ੁਰੂ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਨੇ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੇ ਬਾਹਰ ਅਤੇ ਅੰਦਰ ਪੁਲਿਸ ਪ੍ਰਸ਼ਾਸਨ ਵੱਲੋਂ ਮਜ਼ਬੂਤ ਸੁਰੱਖਿਆ ਘੇਰਾ ਲਾਗੂ ਕੀਤਾ ਜਾਵੇਗਾ। ਬਿਨਾਂ ਅਧਿਕਾਰਤ ਪਛਾਣ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਗਿਣਤੀ ਹਾਲ ਦੇ ਅੰਦਰ ਮੋਬਾਈਲ ਫੋਨ, ਆਈ-ਪੈਡ, ਲੈਪਟਾਪ ਜਾਂ ਕੋਈ ਵੀ ਇਲੈਕਟ੍ਰਾਨਿਕ ਉਪਕਰਣ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਰਹੇਗੀ।
 ਪੂਰੀ ਗਿਣਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਹਰੇਕ ਕੇਂਦਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਸਿਆਸੀ ਪਾਰਟੀਆਂ, ਉਮੀਦਵਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਾਂ ਦੀ ਗਿਣਤੀ ਅਮਲ ਨੂੰ ਸਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਅਤੇ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਬੇਲੋੜੀ ਭੀੜ ਨਾ ਕਰਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI