Saturday, July 18, 2026
Home Punjab ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 128ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 128ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

0
22

ਚੰਡੀਗੜ੍ਹ: ਪੰਜਾਬ ਨੂੰ ਅਪਰਾਧ ਅਤੇ ਗੈਂਗਸਟਰਵਾਦ ਤੋਂ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 128ਵੇਂ ਦਿਨ ਸੂਬਾ ਪੱਧਰੀ ਵਿਸ਼ੇਸ਼ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ 364 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾ ਰਹੀਆਂ ਹਨ।

ਮੁਹਿੰਮ ਦੇ 128ਵੇਂ ਦਿਨ ਪੁਲਿਸ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 32,397 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 62 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 16 ਵਿਅਕਤੀਆਂ ਨੂੰ ਪੁੱਛਗਿੱਛ ਮਗਰੋਂ ਛੱਡ ਦਿੱਤਾ ਗਿਆ। ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਕਾਬੂ ਕੀਤਾ ਗਿਆ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸਾਂਝੀ ਕਰਨ। ਇਸ ਤੋਂ ਇਲਾਵਾ ਅਪਰਾਧਿਕ ਗਤੀਵਿਧੀਆਂ ਸਬੰਧੀ ਸੂਚਨਾ ਵੀ ਇਸ ਹੈਲਪਲਾਈਨ ਰਾਹੀਂ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 453ਵੇਂ ਦਿਨ ਵੀ ਸਖ਼ਤ ਕਾਰਵਾਈ ਜਾਰੀ ਰਹੀ। ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 935 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 6,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲਿਸ ਅਨੁਸਾਰ, ਇਸ ਮੁਹਿੰਮ ਤਹਿਤ ਪਿਛਲੇ 453 ਦਿਨਾਂ ਵਿੱਚ ਕੁੱਲ 65,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਨਸ਼ਾ ਮੁਕਤੀ ਅਤੇ ਮੁੜ ਵਸੇਬਾ ਯਤਨਾਂ ਦੇ ਹਿੱਸੇ ਵਜੋਂ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਪੁਨਰਵਾਸ ਇਲਾਜ ਲਈ ਵੀ ਰਾਜ਼ੀ ਕੀਤਾ ਗਿਆ।

LEAVE A REPLY

Please enter your comment!
Please enter your name here