HomePunjabਪੰਜਾਬ ਐਮਸੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਲੀਡ, ਵਿਰੋਧੀ ਪਾਰਟੀਆਂ...

ਪੰਜਾਬ ਐਮਸੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਲੀਡ, ਵਿਰੋਧੀ ਪਾਰਟੀਆਂ ਰਹੀਆਂ ਕਾਫ਼ੀ ਪਿੱਛੇ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ (MC) ਚੋਣਾਂ ਦੇ ਐਲਾਨੇ ਜਾ ਰਹੇ ਨਤੀਜਿਆਂ ਅਤੇ ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਰੋਧੀ ਧਿਰਾਂ ਨੂੰ ਕਾਫ਼ੀ ਪਿੱਛੇ ਛੱਡ ਦਿੱਤਾ ਹੈ। ਸ਼ੁਰੂਆਤੀ ਨਤੀਜਿਆਂ ਅਨੁਸਾਰ ਸੂਬੇ ਭਰ ਵਿੱਚ ‘ਆਪ’ ਨੂੰ ਵੱਡਾ ਲੋਕ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ।

ਸਵੇਰੇ ਕਰੀਬ 11:20 ਵਜੇ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ, ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 203 ਸੀਟਾਂ ‘ਤੇ ਜਿੱਤ ਦਰਜ ਕਰਕੇ ਸਭ ਤੋਂ ਅੱਗੇ ਆਪਣੀ ਮਜ਼ਬੂਤ ਸਥਿਤੀ ਬਣਾਈ ਹੋਈ ਹੈ।

ਮੁੱਖ ਵਿਰੋਧੀ ਧਿਰ ਕਾਂਗਰਸ 77 ਸੀਟਾਂ ਨਾਲ ਦੂਜੇ ਸਥਾਨ ‘ਤੇ ਚੱਲ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ 66 ਸੀਟਾਂ ‘ਤੇ ਜਿੱਤ ਦਰਜ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ, ਜਿਸ ਨਾਲ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਕਰੀਬੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਇਹ ਚੋਣਾਂ ਨਿਰਾਸ਼ਾਜਨਕ ਸਾਬਤ ਹੋ ਰਹੀਆਂ ਹਨ। ਹੁਣ ਤੱਕ ਦੇ ਨਤੀਜਿਆਂ ਮੁਤਾਬਕ ਪਾਰਟੀ ਸਿਰਫ਼ 11 ਸੀਟਾਂ ‘ਤੇ ਹੀ ਜਿੱਤ ਹਾਸਲ ਕਰ ਸਕੀ ਹੈ, ਜੋ ਇਸ ਦੇ ਉਮੀਦਾਂ ਤੋਂ ਕਾਫ਼ੀ ਘੱਟ ਮੰਨੀ ਜਾ ਰਹੀ ਹੈ।

ਇਸ ਵਾਰ ਦੀਆਂ ਚੋਣਾਂ ਦੀ ਇੱਕ ਖਾਸ ਗੱਲ ਆਜ਼ਾਦ ਉਮੀਦਵਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਰਿਹਾ। ਸਾਰੇ ਸਿਆਸੀ ਅਨੁਮਾਨਾਂ ਨੂੰ ਪਿੱਛੇ ਛੱਡਦਿਆਂ 73 ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ, ਜਿਸ ਨਾਲ ਸਥਾਨਕ ਪੱਧਰ ‘ਤੇ ਲੋਕਾਂ ਵੱਲੋਂ ਸੁਤੰਤਰ ਉਮੀਦਵਾਰਾਂ ਨੂੰ ਮਿਲੇ ਸਮਰਥਨ ਦਾ ਵੀ ਪਤਾ ਲੱਗਦਾ ਹੈ।

ਚੋਣ ਨਤੀਜਿਆਂ ਦੇ ਪੂਰੀ ਤਰ੍ਹਾਂ ਐਲਾਨ ਹੋਣ ਤੱਕ ਤਸਵੀਰ ਹੋਰ ਸਪੱਸ਼ਟ ਹੋਵੇਗੀ, ਪਰ ਸ਼ੁਰੂਆਤੀ ਰੁਝਾਨਾਂ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਮਜ਼ਬੂਤ ਬੜ੍ਹਤ ਹਾਸਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments