Google search engine
HomePunjabਪੰਜਾਬ ਐਮਸੀ ਚੋਣਾਂ ਵਿੱਚ ‘ਆਪ’ ਦੀ ਇਤਿਹਾਸਕ ਜਿੱਤ, 630 ਸੀਟਾਂ ਨਾਲ ਬਣਾਈ...

ਪੰਜਾਬ ਐਮਸੀ ਚੋਣਾਂ ਵਿੱਚ ‘ਆਪ’ ਦੀ ਇਤਿਹਾਸਕ ਜਿੱਤ, 630 ਸੀਟਾਂ ਨਾਲ ਬਣਾਈ ਵੱਡੀ ਲੀਡ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਰੋਧੀ ਪਾਰਟੀਆਂ ਨੂੰ ਕਾਫ਼ੀ ਪਿੱਛੇ ਛੱਡ ਦਿੱਤਾ ਹੈ। ਚੋਣ ਨਤੀਜਿਆਂ ਅਤੇ ਰੁਝਾਨਾਂ ਵਿੱਚ ‘ਆਪ’ ਨੇ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕਰਕੇ ਸੂਬੇ ਦੀ ਸਿਆਸਤ ਵਿੱਚ ਆਪਣੀ ਮਜ਼ਬੂਤ ਪਕੜ ਦਾ ਮੁੜ ਸਬੂਤ ਦਿੱਤਾ ਹੈ।

ਹੁਣ ਤੱਕ ਸਾਹਮਣੇ ਆਏ ਨਤੀਜਿਆਂ ਅਨੁਸਾਰ ਸੂਬੇ ਦੇ ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ 630 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਪਾਰਟੀ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ। ਵੱਖ-ਵੱਖ ਥਾਵਾਂ ‘ਤੇ ਲੱਡੂ ਵੰਡ ਕੇ ਅਤੇ ਜਸ਼ਨ ਮਨਾ ਕੇ ਜਿੱਤ ਦੀ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ।

ਮੁੱਖ ਵਿਰੋਧੀ ਧਿਰ ਕਾਂਗਰਸ 215 ਸੀਟਾਂ ਨਾਲ ਦੂਜੇ ਸਥਾਨ ‘ਤੇ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ 175 ਸੀਟਾਂ ‘ਤੇ ਜਿੱਤ ਦਰਜ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਲਈ ਇਹ ਚੋਣਾਂ ਉਮੀਦਾਂ ਮੁਤਾਬਕ ਨਹੀਂ ਰਹੀਆਂ। ਪਾਰਟੀ ਹੁਣ ਤੱਕ ਸਿਰਫ਼ 52 ਸੀਟਾਂ ਹੀ ਜਿੱਤ ਸਕੀ ਹੈ, ਜਿਸ ਨੂੰ ਸਿਆਸੀ ਮਾਹਿਰ ਇੱਕ ਵੱਡੇ ਝਟਕੇ ਵਜੋਂ ਦੇਖ ਰਹੇ ਹਨ।

ਇਸ ਚੋਣ ਵਿੱਚ ਆਜ਼ਾਦ ਉਮੀਦਵਾਰਾਂ ਨੇ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ। ਹੁਣ ਤੱਕ 214 ਆਜ਼ਾਦ ਉਮੀਦਵਾਰ ਵੱਖ-ਵੱਖ ਵਾਰਡਾਂ ਵਿੱਚ ਜਿੱਤ ਦਰਜ ਕਰ ਚੁੱਕੇ ਹਨ, ਜੋ ਸਥਾਨਕ ਪੱਧਰ ‘ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਨਤੀਜੇ ਆਮ ਆਦਮੀ ਪਾਰਟੀ ਲਈ ਵੱਡੀ ਸਿਆਸੀ ਸਫਲਤਾ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਸਿਆਸਤ ‘ਤੇ ਇਸ ਦਾ ਡੂੰਘਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਬਾਕੀ ਰਹਿੰਦੇ ਨਤੀਜਿਆਂ ਨਾਲ ਅੰਤਿਮ ਤਸਵੀਰ ਹੋਰ ਸਪੱਸ਼ਟ ਹੋਵੇਗੀ, ਪਰ ਮੌਜੂਦਾ ਅੰਕੜੇ ‘ਆਪ’ ਦੇ ਦਬਦਬੇ ਵੱਲ ਸਾਫ਼ ਇਸ਼ਾਰਾ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI