ਪੰਜਾਬ: ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਸ਼ੁੱਕਰਵਾਰ ਨੂੰ ਜਲੰਧਰ ਬੁਲੀਅਨ ਐਸੋਸੀਏਸ਼ਨ ਵੱਲੋਂ ਜਾਰੀ ਤਾਜ਼ਾ ਦਰਾਂ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ 1,61,000 ਰੁਪਏ ਤੱਕ ਪਹੁੰਚ ਗਈ, ਜੋ ਕਿ ਇੱਕ ਦਿਨ ਪਹਿਲਾਂ 1,59,500 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨੇ ਦਾ ਭਾਅ ਵੀ ਵੱਧ ਕੇ 1,49,730 ਰੁਪਏ ਦਰਜ ਕੀਤਾ ਗਿਆ, ਜਦੋਂ ਕਿ ਵੀਰਵਾਰ ਨੂੰ ਇਹ 1,48,340 ਰੁਪਏ ਸੀ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ ਅਤੇ ਇਸ ਦਾ ਭਾਅ 2,71,500 ਰੁਪਏ ਤੱਕ ਪਹੁੰਚ ਗਿਆ, ਜੋ ਕਿ ਪਿਛਲੇ ਦਿਨ 2,69,700 ਰੁਪਏ ਸੀ।
ਦੇਸ਼ ਦੇ ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਵੀ ਸੋਨੇ ਦੀਆਂ ਕੀਮਤਾਂ ਉੱਚ ਪੱਧਰ ’ਤੇ ਰਹੀਆਂ। ਦਿੱਲੀ ਵਿੱਚ 24 ਕੈਰੇਟ ਸੋਨਾ 1,56,200 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 1,43,190 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ। ਮੁੰਬਈ ਅਤੇ ਕੋਲਕਾਤਾ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,56,050 ਰੁਪਏ ਅਤੇ 22 ਕੈਰੇਟ ਸੋਨਾ 1,45,090 ਰੁਪਏ ਪ੍ਰਤੀ 10 ਗ੍ਰਾਮ ਰਿਹਾ। ਚੇਨਈ ਵਿੱਚ 24 ਕੈਰੇਟ ਸੋਨਾ 1,58,170 ਰੁਪਏ ਅਤੇ 22 ਕੈਰੇਟ ਸੋਨਾ 1,44,990 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਵਿਕਿਆ।
ਸਰਾਫਾ ਬਾਜ਼ਾਰ ਦੇ ਮਾਹਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਰਾਅ-ਚੜ੍ਹਾਅ, ਨਿਵੇਸ਼ਕਾਂ ਦੀ ਵਧਦੀ ਦਿਲਚਸਪੀ ਅਤੇ ਕੀਮਤੀ ਧਾਤਾਂ ਦੀ ਮੰਗ ਵਿੱਚ ਵਾਧੇ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਹਲਚਲ ਦੇਖਣ ਨੂੰ ਮਿਲ ਰਹੀ ਹੈ।








