HomeSportਸੁਪਰੀਮ ਕੋਰਟ ਤੋਂ ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਏਸ਼ੀਅਨ ਖੇਡਾਂ ਦੇ ਟਰਾਇਲਾਂ...

ਸੁਪਰੀਮ ਕੋਰਟ ਤੋਂ ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਏਸ਼ੀਅਨ ਖੇਡਾਂ ਦੇ ਟਰਾਇਲਾਂ ਵਿੱਚ ਲੈ ਸਕੇਗੀ ਹਿੱਸਾ

ਸਪੋਰਟਸ : ਭਾਰਤੀ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਏਸ਼ੀਅਨ ਖੇਡਾਂ ਲਈ ਹੋਣ ਵਾਲੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ 28 ਮਈ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਟਰਾਇਲਾਂ ਨੂੰ ਰੋਕਣ ਦੀ ਮੰਗ ਕੀਤੀ ਸੀ, ਪਰ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਇਹ ਪਟੀਸ਼ਨ ਖਾਰਜ ਕਰ ਦਿੱਤੀ।

ਰਿਪੋਰਟਾਂ ਮੁਤਾਬਕ ਇਹ ਟਰਾਇਲ 30 ਅਤੇ 31 ਮਈ ਨੂੰ ਦਿੱਲੀ ਵਿੱਚ ਕਰਵਾਏ ਜਾਣਗੇ। ਇਨ੍ਹਾਂ ਟਰਾਇਲਾਂ ਵਿੱਚ ਪ੍ਰਦਰਸ਼ਨ ਦੇ ਆਧਾਰ ’ਤੇ ਖਿਡਾਰੀਆਂ ਦੀ ਚੋਣ ਸਤੰਬਰ ਵਿੱਚ ਜਾਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 22 ਮਈ ਨੂੰ ਦਿੱਲੀ ਹਾਈ ਕੋਰਟ ਨੇ ਵੀ ਵਿਨੇਸ਼ ਫੋਗਾਟ ਨੂੰ ਟਰਾਇਲਾਂ ਵਿੱਚ ਭਾਗ ਲੈਣ ਦੀ ਮਨਜ਼ੂਰੀ ਦਿੱਤੀ ਸੀ, ਜਿਸ ਫ਼ੈਸਲੇ ਨੂੰ ਡਬਲਯੂ.ਐੱਫ.ਆਈ. ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਵਿਨੇਸ਼ ਫੋਗਾਟ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੁਕਾਬਲਾ 2024 ਦੇ ਪੈਰਿਸ ਓਲੰਪਿਕ ਦੌਰਾਨ ਖੇਡਿਆ ਸੀ। ਉਨ੍ਹਾਂ ਨੇ ਸੈਮੀਫਾਈਨਲ ਵਿੱਚ ਕਿਊਬਾ ਦੀ ਪਹਿਲਵਾਨ ਨੂੰ ਹਰਾਇਆ ਸੀ, ਪਰ ਫਾਈਨਲ ਤੋਂ ਪਹਿਲਾਂ ਹੋਏ ਵਜ਼ਨ ਟੈਸਟ ਵਿੱਚ 100 ਗ੍ਰਾਮ ਵੱਧ ਭਾਰ ਹੋਣ ਕਾਰਨ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 8 ਅਗਸਤ 2024 ਨੂੰ ਉਨ੍ਹਾਂ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਹਾਲਾਂਕਿ, 12 ਦਸੰਬਰ 2025 ਨੂੰ ਵਿਨੇਸ਼ ਨੇ ਆਪਣਾ ਸੰਨਿਆਸ ਵਾਪਸ ਲੈਂਦਿਆਂ 2028 ਦੇ ਲਾਸ ਏਂਜਲਸ ਓਲੰਪਿਕ ਵਿੱਚ ਭਾਗ ਲੈਣ ਦਾ ਟੀਚਾ ਜਤਾਇਆ ਸੀ। ਹੁਣ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਦੀ ਵਾਪਸੀ ਨੂੰ ਨਵਾਂ ਹੁਲਾਰਾ ਮਿਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments