Wednesday, July 22, 2026
Home National ਉੱਤਰੀ ਭਾਰਤ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਦਾ ਕਹਿਰ, 55 ਤੋਂ ਵੱਧ...

ਉੱਤਰੀ ਭਾਰਤ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਦਾ ਕਹਿਰ, 55 ਤੋਂ ਵੱਧ ਲੋਕਾਂ ਦੀ ਮੌਤ

0
21

ਨਵੀਂ ਦਿੱਲੀ: ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਕਈ ਰਾਜਾਂ ਵਿੱਚ ਆਏ ਤੇਜ਼ ਤੂਫ਼ਾਨਾਂ ਅਤੇ ਭਾਰੀ ਮੀਂਹ ਨੇ ਵੱਡੀ ਤਬਾਹੀ ਮਚਾਈ ਹੈ। ਖਰਾਬ ਮੌਸਮ ਕਾਰਨ ਮਕਾਨਾਂ ਦੇ ਡਿੱਗਣ, ਦਰੱਖਤ ਉਖੜਣ ਅਤੇ ਬਿਜਲੀ ਡਿੱਗਣ ਵਰਗੀਆਂ ਘਟਨਾਵਾਂ ਵਿੱਚ ਦਰਜਨਾਂ ਲੋਕਾਂ ਦੀ ਜਾਨ ਚਲੀ ਗਈ।

ਪਿਛਲੇ 24 ਘੰਟਿਆਂ ਦੌਰਾਨ ਉੱਤਪ ਪ੍ਰਦੇਸ਼ ਵਿੱਚ ਤੂਫ਼ਾਨ ਅਤੇ ਮੀਂਹ ਨਾਲ ਜੁੜੇ ਹਾਦਸਿਆਂ ਵਿੱਚ 31 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸੇ ਤਰ੍ਹਾਂ ਬਿਹਾਰ ਵਿੱਚ 17 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ, ਜਦਕਿ ਵੈਸਟ ਬੰਗਾਲ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।

ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਬਿਜਲੀ ਸਪਲਾਈ ਵੀ ਬਾਧਿਤ ਹੋਈ ਹੈ। ਰਾਹਤ ਅਤੇ ਬਚਾਅ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਹਨ ਅਤੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਕਈ ਉੱਤਰੀ ਅਤੇ ਪੂਰਬੀ ਰਾਜਾਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਘਰਾਂ ਅੰਦਰ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here